Site icon TheUnmute.com

PSPCL ਨੂੰ 20,200 ਕਰੋੜ ਰੁਪਏ ਦੀ ਬਕਾਇਆ ਸਬਸਿਡੀ ਦਾ ਕੀਤਾ ਭੁਗਤਾਨ: CM ਭਗਵੰਤ ਮਾਨ

PSPCL

ਚੰਡੀਗੜ੍ਹ, 07 ਅਪ੍ਰੈਲ 2023: ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਆਰਥਿਕ ਸਥਿਤੀ ‘ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਬਕਾਰੀ ਨੀਤੀ ਦਾ ਕਾਫੀ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਨੀਤੀ ਤੋਂ 8841 ਕਰੋੜ ਰੁਪਏ ਦਾ ਮਾਲੀਆ ਇਕੱਠਾ ਹੋਇਆ ਹੈ। ਇਸ ਵਿੱਚ ਪਿਛਲੀ ਵਾਰ ਨਾਲੋਂ 41 ਫੀਸਦੀ ਵਾਧਾ ਹੋਇਆ ਹੈ। ਆਬਕਾਰੀ ਨੀਤੀ ਨੇ ਸਰਕਾਰੀ ਖਜ਼ਾਨੇ ਵਿੱਚ 2587 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ ।

ਮੁੱਖ ਮੰਤਰੀ ਨੇ ਕਿਹਾ ਕਿ ਜੀ.ਐਸ.ਟੀ ਉਗਰਾਹੀ ਵਿੱਚ ਵੀ ਪਿਛਲੀ ਵਾਰ ਨਾਲੋਂ 16 ਫੀਸਦੀ ਵਾਧਾ ਹੋਇਆ ਹੈ। ਰਜਿਸਟਰੀਆਂ ਕਰਵਾਉਣ ਲਈ ਟੈਕਸ 2.25 ਫੀਸਦੀ ਘਟਾਇਆ ਗਿਆ ਹੈ। ਸਰਕਾਰ ਨੂੰ ਸਟੈਂਪ ਡਿਊਟੀ ‘ਤੇ ਰਾਹਤ ਦਾ ਵੀ ਫਾਇਦਾ ਹੋਇਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਸੀ.ਐਲ. ਅਧਿਕਾਰੀਆਂ ਨੂੰ ਵੀ ਵੱਡੀ ਰਾਹਤ ਦਿੱਤੀ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੀ.ਐਸ.ਪੀ.ਸੀ.ਐਲ (PSPCL) ਨੂੰ 20 ਹਜ਼ਾਰ 200 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਗਿਆ ਹੈ। ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੂੰ 20,200 ਕਰੋੜ ਰੁਪਏ ਦੀ ਸਾਰੀ ਬਕਾਇਆ ਸਬਸਿਡੀ ਦਾ ਭੁਗਤਾਨ ਕਰ ਦਿੱਤਾ ਗਿਆ ਹੈ। ਪਾਵਰਕੌਮ ਦੇ ਚੇਅਰਮੈਨ ਇੰਜਨੀਅਰ ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਸਰਕਾਰ ਨੇ 2022-23 ਦੀ ਬਕਾਇਆ 20,200 ਕਰੋੜ ਰੁਪਏ ਦੀ ਸਬਸਿਡੀ ਅਦਾ ਕਰ ਦਿੱਤੀ ਹੈ। ਇਸ ਤੋਂ ਇਲਾਵਾ ਪਿਛਲੀਆਂ ਸਰਕਾਰਾਂ ਦੇ ਸਮੇਂ ਦੌਰਾਨ 9020 ਕਰੋੜ ਰੁਪਏ ਦੀ ਰਾਸ਼ੀ ਵਿੱਚੋਂ 1804 ਕਰੋੜ ਰੁਪਏ ਸਰਕਾਰ ਨੇ ਭੁਗਤਾਨ ਕਰ ਦਿੱਤੇ ਹਨ ਅਤੇ 7216 ਕਰੋੜ ਰੁਪਏ ਬਕਾਇਆ ਹਨ, ਜੋ ਹਰ ਸਾਲ 1804 ਕਰੋੜ ਰੁਪਏ ਦੇ ਹਿਸਾਬ ਨਾਲ 4 ਸਾਲਾਂ ਵਿੱਚ ਭੁਗਤਾਨ ਕੀਤੇ ਜਾਣਗੇ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਸਬਸਿਡੀ ਦਾ ਕੋਈ ਬਕਾਇਆ ਨਹੀਂ ਹੈ। ਉਦਯੋਗ ਲਈ 2910 ਕਰੋੜ ਸਬਸਿਡੀ, ਘਰੇਲੂ ਬਿਜਲੀ ਲਈ 8225 ਕਰੋੜ ਸਬਸਿਡੀ, ਕਿਸਾਨਾਂ ਲਈ 9063 ਕਰੋੜ ਬਿਜਲੀ ਸਬਸਿਡੀ ਦਿੱਤੀ ਗਈ ਹੈ । ਉਨ੍ਹਾਂ ਨੇ ਕਿਹਾ ਕਿ ਪਹਿਲਾਂ ਪੰਜਾਬ ਦਾ ਪੈਸਾ ਸਰਕਾਰਾਂ ਦੇ ਚਹੇਤਿਆਂ ਨੂੰ ਜਾਂਦਾ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

Exit mobile version