Site icon TheUnmute.com

PBKS vs KKR: ਪੰਜਾਬ ਕਿੰਗਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਹਰਾ ਕੇ ਟੂਰਨਾਮੈਂਟ ‘ਚ ਜਿੱਤ ਨਾਲ ਸ਼ੁਰੂਆਤ

PBKS vs KKR

ਚੰਡੀਗੜ੍ਹ,01 ਅਪ੍ਰੈਲ 2023: ਸ਼ਿਖਰ ਧਵਨ ਦੀ ਕਪਤਾਨੀ ਹੇਠ ਪੰਜਾਬ ਕਿੰਗਜ਼ (Punjab Kings) ਨੇ ਟੂਰਨਾਮੈਂਟ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਪੰਜਾਬ ਨੇ ਆਪਣੇ ਪਹਿਲੇ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੂੰ ਡਕਵਰਥ ਲੁਈਸ ਵਿਧੀ ਤਹਿਤ ਸੱਤ ਦੌੜਾਂ ਨਾਲ ਹਰਾ ਦਿੱਤਾ |

ਪੰਜਾਬ ਦੇ ਘਰੇਲੂ ਮੈਦਾਨ ਮੋਹਾਲੀ ‘ਚ ਕੋਲਕਾਤਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪੰਜਾਬ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 191 ਦੌੜਾਂ ਬਣਾਈਆਂ। ਜਵਾਬ ਵਿੱਚ ਕੋਲਕਾਤਾ ਦੀ ਟੀਮ 16 ਓਵਰਾਂ ਵਿੱਚ ਸੱਤ ਵਿਕਟਾਂ ’ਤੇ 146 ਦੌੜਾਂ ਹੀ ਬਣਾ ਸਕੀ ਅਤੇ ਡਕਵਰਥ ਲੁਈਸ ਵਿਧੀ ਤਹਿਤ ਸੱਤ ਦੌੜਾਂ ਨਾਲ ਹਾਰ ਗਈ।

Exit mobile version