4 ਮਈ 2025: ਇੰਡੀਅਨ ਪ੍ਰੀਮੀਅਰ ਲੀਗ (Indian Premier League) ਵਿੱਚ ਅੱਜ ਇੱਕ ਡਬਲ ਹੈਡਰ (ਇੱਕ ਦਿਨ ਵਿੱਚ ਦੋ ਮੈਚ) ਖੇਡੇ ਜਾਣਗੇ। ਦਿਨ ਦੇ ਦੂਜੇ ਮੈਚ ਵਿੱਚ, ਪੰਜਾਬ ਕਿੰਗਜ਼ (punjab kings) ਦਾ ਸਾਹਮਣਾ ਲਖਨਊ ਸੁਪਰ ਜਾਇੰਟਸ ਨਾਲ ਹੋਵੇਗਾ। ਇਹ ਮੈਚ ਪੰਜਾਬ ਦੇ ਦੂਜੇ ਘਰੇਲੂ ਮੈਦਾਨ, ਹਿਮਾਚਲ ਪ੍ਰਦੇਸ਼ (himachal pradesh) ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਸ਼ਾਮ 7:30 ਵਜੇ ਖੇਡਿਆ ਜਾਵੇਗਾ।
ਦੱਸ ਦੇਈਏ ਕਿ ਧਰਮਸ਼ਾਲਾ ਵਿੱਚ ਅੱਜ ਮੀਂਹ ਪੈਣ ਦੀ 75% ਸੰਭਾਵਨਾ ਹੈ। ਦੋਵੇਂ ਟੀਮਾਂ ਇਸ ਸੀਜ਼ਨ ਵਿੱਚ ਦੂਜੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਪਿਛਲੇ ਮੈਚ ਵਿੱਚ ਪੰਜਾਬ ਨੇ ਲਖਨਊ ਨੂੰ ਉਸਦੇ ਘਰੇਲੂ ਮੈਦਾਨ ਵਿੱਚ 8 ਵਿਕਟਾਂ ਨਾਲ ਹਰਾਇਆ।
ਪੰਜਾਬ ਕਿੰਗਜ਼ (punjab kings) ਦੇ 10 ਵਿੱਚੋਂ 6 ਮੈਚ ਜਿੱਤਣ ਤੋਂ ਬਾਅਦ 13 ਅੰਕ ਹਨ ਅਤੇ ਉਹ ਅੰਕ ਸੂਚੀ ਵਿੱਚ ਮਜ਼ਬੂਤ ਸਥਿਤੀ ਵਿੱਚ ਹੈ। ਕੋਲਕਾਤਾ (kolkata) ਵਿਰੁੱਧ ਟੀਮ ਦਾ ਇੱਕ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ। ਦੂਜੇ ਪਾਸੇ, ਲਖਨਊ ਸੁਪਰ ਜਾਇੰਟਸ ਨੇ ਹੁਣ ਤੱਕ 10 ਮੈਚਾਂ ਵਿੱਚ 5 ਜਿੱਤਾਂ ਅਤੇ 5 ਹਾਰਾਂ ਨਾਲ 10 ਅੰਕ ਇਕੱਠੇ ਕੀਤੇ ਹਨ। ਇਹ ਮੈਚ ਲਖਨਊ ਲਈ ਬਹੁਤ ਮਹੱਤਵਪੂਰਨ ਹੋਵੇਗਾ ਕਿਉਂਕਿ ਹਾਰ ਉਨ੍ਹਾਂ ਦੀਆਂ ਪਲੇਆਫ ਦੀਆਂ ਉਮੀਦਾਂ ਨੂੰ ਚਕਨਾਚੂਰ ਕਰ ਸਕਦੀ ਹੈ।
ਇਸ ਦੇ ਨਾਲ ਹੀ, ਦਿਨ ਦਾ ਪਹਿਲਾ ਮੈਚ ਕੋਲਕਾਤਾ ਨਾਈਟ ਰਾਈਡਰਜ਼ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਖੇਡਿਆ ਜਾਵੇਗਾ। ਇਹ ਮੈਚ ਕੇਕੇਆਰ ਦੇ ਘਰੇਲੂ ਮੈਦਾਨ ਈਡਨ ਗਾਰਡਨ ਵਿਖੇ ਭਾਰਤੀ ਸਮੇਂ ਅਨੁਸਾਰ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ।
ਮੈਚ ਵੇਰਵੇ, 54ਵਾਂ ਮੈਚ
ਕੋਲਕਾਤਾ ਨਾਈਟ ਰਾਈਡਰਜ਼ ਬਨਾਮ ਰਾਇਲ ਚੈਲੇਂਜਰਜ਼ ਬੰਗਲੌਰ
ਮਿਤੀ- 4 ਮਈ
ਸਟੇਡੀਅਮ ਗਰਾਊਂਡ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ, ਧਰਮਸ਼ਾਲਾ
ਸਮਾਂ: ਟਾਸ – ਸ਼ਾਮ 7:00 ਵਜੇ, ਮੈਚ ਸ਼ੁਰੂ – ਸ਼ਾਮ 7:30 ਵਜੇ
Raed More: RCB ਬਨਾਮ CSK: ਰਾਇਲ ਚੈਲੇਂਜਰਜ਼ ਬੰਗਲੌਰ ਨੇ ਚੇਨਈ ਸੁਪਰ ਕਿੰਗਜ਼ ਨੂੰ ਦੋ ਦੌੜਾਂ ਨਾਲ ਹਰਾਇਆ