July 2, 2024 9:26 pm
PBKS vs LSG

PBKS vs LSG: ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ, ਟੀਮ ‘ਚ ਸ਼ਿਖਰ ਧਵਨ ਦੀ ਵਾਪਸੀ

ਚੰਡੀਗੜ੍ਹ, 28 ਅਪ੍ਰੈਲ 2023: (PBKS vs LSG) ਪੰਜਾਬ ਕਿੰਗਜ਼ (PBKS) ਅਤੇ ਲਖਨਊ ਸੁਪਰ ਜਾਇੰਟਸ (LSG) ਵਿਚਕਾਰ ਇੰਡੀਅਨ ਪ੍ਰੀਮੀਅਰ ਲੀਗ (IPL) ਦਾ 38ਵਾਂ ਮੈਚ PCA IS ਬਿੰਦਰਾ ਸਟੇਡੀਅਮ, ਮੋਹਾਲੀ ਵਿਖੇ ਸ਼ਾਮ 7:30 ਵਜੇ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਨੇ ਲਖਨਊ ਖਿਲਾਫ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇਸ ਮੈਚ ‘ਚ ਪੰਜਾਬ ਦੇ ਕਪਤਾਨ ਸ਼ਿਖਰ ਧਵਨ ਅਤੇ ਕਾਗਿਸੋ ਰਬਾਡਾ ਦੀ ਵਾਪਸੀ ਹੋਈ ਹੈ। ਲਖਨਊ ਦੇ ਕਪਤਾਨ ਕੇਐੱਲ ਰਾਹੁਲ ਨੇ ਪਲੇਇੰਗ-11 ‘ਚ ਕੋਈ ਬਦਲਾਅ ਨਹੀਂ ਕੀਤਾ ਹੈ।

ਦੋਵੇਂ ਟੀਮਾਂ ਇਸ ਸੀਜ਼ਨ ‘ਚ ਦੂਜੀ ਵਾਰ ਅਤੇ ਕੁੱਲ ਮਿਲਾ ਕੇ ਤੀਜੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਇਸ ਤੋਂ ਪਹਿਲਾਂ ਦੋਵੇਂ ਇਸ ਸੀਜ਼ਨ ਦੇ 21ਵੇਂ ਮੈਚ ਵਿੱਚ ਆਹਮੋ-ਸਾਹਮਣੇ ਹੋਏ ਸਨ, ਜਦੋਂ ਪੰਜਾਬ ਨੇ ਦੋ ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ।ਤੇਜ਼ ਗੇਂਦਬਾਜ਼ ਮਾਰਕ ਵੁੱਡ ਦੀ ਗੈਰ-ਮੌਜੂਦਗੀ ‘ਚ ਲਖਨਊ ਦਾ ਗੇਂਦਬਾਜ਼ੀ ਹਮਲਾ ਕਮਜ਼ੋਰ ਹੋ ਗਿਆ ਹੈ। ਵੁੱਡ ਨੇ 15 ਅਪ੍ਰੈਲ ਤੋਂ ਬਾਅਦ ਇਕ ਵੀ ਮੈਚ ਨਹੀਂ ਖੇਡਿਆ ਹੈ ਅਤੇ ਟੀਮ ਨੂੰ ਉਸ ਤੋਂ ਜਲਦੀ ਵਾਪਸੀ ਦੀ ਉਮੀਦ ਹੈ। ਵੁੱਡ ਨੇ ਤਿੰਨ ਮੈਚ ਨਾ ਖੇਡਣ ਦੇ ਬਾਵਜੂਦ ਸਭ ਤੋਂ ਵੱਧ ਵਿਕਟਾਂ ਲਈਆਂ ਹਨ।