ਚੰਡੀਗੜ੍ਹ 11 ਜਨਵਰੀ 2023: ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਨਾਲ ਪੀ.ਸੀ.ਐਸ. ਆਫ਼ੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਰਜਤ ਓਬਰਾਏ ਅਤੇ ਹੋਰਨਾਂ ਅਫ਼ਸਰਾਂ ਵਲੋਂ ਮੀਟਿੰਗ ਕੀਤੀ | ਇਸ ਦੌਰਾਨ ਪੀ.ਸੀ.ਐੱਸ.ਅਧਿਕਾਰੀਆਂ ਨੇ ਹੜਤਾਲ ਖ਼ਤਮ ਕਰਕੇ ਕੰਮ ’ਤੇ ਪਰਤਣ ਦਾ ਫ਼ੈਸਲਾ ਲਿਆ ਹੈ। ਮੀਟਿੰਗ ਮਗਰੋਂ ਵੇਣੂ ਪ੍ਰਸਾਦ ਨੇ ਇਹ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ ਹੈ ਕਿ ਕਿਸੇ ਨਾਲ ਧੱਕਾ ਨਹੀਂ ਹੋਵੇਗਾ, ਪਰ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਮੁਹਿੰਮ ਜਾਰੀ ਰਹੇਗੀ।
ਜਨਵਰੀ 19, 2025 11:24 ਬਾਃ ਦੁਃ