July 8, 2024 3:45 pm
Sidhu

ਕਿਸਾਨ ਅੰਦੋਲਨ ਅਜਿਹਾ ਅੰਦੋਲਨ ਹੈ ਜਿਸ ਨੇ ਸਰਕਾਰਾਂ ਨੂੰ ਹਿਲਾ ਕੇ ਰੱਖ ਦਿੱਤਾ : ਨਵਜੋਤ ਸਿੱਧੂ

ਅੰਮ੍ਰਿਤਸਰ 26 ਨਵੰਬਰ 2021 : ਕਿਸਾਨ ਅੰਦੋਲਨ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ, ਫਿਰ ਵੀ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਖੜ੍ਹੇ ਹਨ। ਦੂਜੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੰਦੋਲਨ ਕਰ ਰਹੇ ਕਿਸਾਨਾਂ ਅੱਗੇ ਗੋਡੇ ਟੇਕ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਅਜਿਹਾ ਅੰਦੋਲਨ ਹੈ ਜਿਸ ਨੇ ਸਰਕਾਰਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਹ ਵੀ ‘ਪੱਗੜੀ ਸੰਭਾਲ ਜੱਟਾ’ ਵਰਗੀ ਲਹਿਰ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇੱਜ਼ਤ ਅਤੇ ਰੋਟੀ ਲਈ ਲੜ ਰਿਹਾ ਹੈ। ਕਿਸਾਨ ਅੰਦੋਲਨ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੋਵੇਗਾ।
ਤੁਹਾਨੂੰ ਦੱਸਦਈਏ ਕਿ 26 ਨਵੰਬਰ 2020 ਨੂੰ ਕਿਸਾਨਾਂ ਨੇ ਕੇਂਦਰ ਦੇ 3 ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕੀਤਾ ਸੀ। ਅੱਜ ਦੇਸ਼ ਭਰ ਵਿੱਚ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਸਾਰੇ ਆਗੂ ਕਿਸਾਨਾਂ ਦੀਆਂ ਕੁਰਬਾਨੀਆਂ ਅਤੇ ਉਨ੍ਹਾਂ ਦੇ ਹੌਸਲੇ ਨੂੰ ਸਲਾਮ ਕਰ ਰਹੇ ਹਨ।