ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ

ਬਜ਼ੁਰਗਾਂ ਦੀ ਲਈ 1347 ਕਰੋੜ ਰੁਪਏ ਦੀ ਪੈਨਸ਼ਨ ਹੋਈ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ 28 ਜੁਲਾਈ 2025: ਪੰਜਾਬ ਸਰਕਾਰ (punjab goverment) ਵੱਲੋਂ ਸੂਬੇ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਜੂਨ 2025 ਤੱਕ ਕੁੱਲ 1347 ਕਰੋੜ ਰੁਪਏ ਦੀ ਰਾਸ਼ੀ ਬੁਢਾਪਾ ਪੈਨਸ਼ਨ ਸਕੀਮ (Old Age Pension Scheme)  ਅਧੀਨ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ 22.75 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਉਠਾਇਆ। ਡਾ. ਕੌਰ ਨੇ ਅੱਗੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਲਈ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਡਾ. ਬਲਜੀਤ ਕੌਰ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant maan) ਦੀ ਅਗਵਾਈ ਹੇਠ, ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਉਦੇਸ਼ ਸਪੱਸ਼ਟ ਹੈ – ਸਾਡੇ ਬਜ਼ੁਰਗ ਸਾਡਾ ਸਨਮਾਨ ਹਨ ਅਤੇ ਉਨ੍ਹਾਂ ਦੀ ਪੈਨਸ਼ਨ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਰੁਕਾਵਟ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।”

ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਬਜ਼ੁਰਗਾਂ ਦੀ ਪੈਨਸ਼ਨ (pension) ਸਮੇਂ ਸਿਰ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇ। ਪੈਨਸ਼ਨ ਵੰਡ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਦੇਰੀ ਦੀ ਸੂਰਤ ਵਿੱਚ, ਜ਼ਿੰਮੇਵਾਰ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਸਦਾ ਅਹੁਦਾ ਕਿੰਨਾ ਵੀ ਉੱਚਾ ਕਿਉਂ ਨਾ ਹੋਵੇ।

ਉੱਥੇ ਹੀ ਡਾ. ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਸਕੀਮਾਂ ਬਜ਼ੁਰਗਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਦੀ ਮੂਲ ਰੀੜ੍ਹ ਦੀ ਹੱਡੀ ਹਨ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਹ ਸਹੂਲਤ ਹਰੇਕ ਯੋਗ ਵਿਅਕਤੀ ਤੱਕ ਬਿਨਾਂ ਕਿਸੇ ਰੁਕਾਵਟ ਦੇ ਪਹੁੰਚੇ।

Read More: ਜੀਵਨ ਜੋਤ ਪ੍ਰੋਜੈਕਟ: ਪੰਜਾਬ ਸਰਕਾਰ ਨੇ ਬੱਚਿਆਂ ਨੂੰ ਸੜਕਾਂ ‘ਤੇ ਭੀਖ ਮੰਗਵਾਉਣ ਵਿਰੁੱਧ ਮੁਹਿੰਮ ਕੀਤੀ ਤੇਜ਼, 18 ਥਾਵਾਂ ‘ਤੇ ਛਾਪੇਮਾਰੀ

Scroll to Top