ਚੰਡੀਗੜ੍ਹ, 07 ਫਰਵਰੀ 2023: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਵੀਂ ਰੇਤ ਯੋਜਨਾ ਲਾਗੂ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਲੋਕਾਂ ਇਸ ਕਦਮ ਦੀ ਸ਼ਲਾਘਾ ਕੀਤੀ ਜਾ ਰਹੀ ਹੈ । 2 ਦਿਨ ਪਹਿਲਾਂ ਲੁਧਿਆਣਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਲਈ ਸਸਤੀ ਰੇਤ ਸਕੀਮ ਸ਼ੁਰੂ ਕੀਤੀ ਸੀ। ਜਿਸ ਤੋਂ ਬਾਅਦ ਲੋਕ ਲਗਾਤਾਰ ਰੇਤ ਲੈਣ ਲਈ ਪਹੁੰਚ ਰਹੇ ਹਨ ਅਤੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਵੀ ਕਰ ਰਹੇ ਹਨ। 5.5 ਫੁੱਟ ‘ਤੇ ਰੇਤਾ ਖਰੀਦਣ ਲਈ ਲੋਕ ਵੱਡੀ ਗਿਣਤੀ ‘ਚ ਇੱਥੇ ਪਹੁੰਚ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਇਸ ਫੈਸਲਾ ਨਾਲ ਲੋਕਾਂ ਨੂੰ ਰਾਹਤ ਮਿਲੇਗੀ |
ਜਨਵਰੀ 18, 2025 3:45 ਬਾਃ ਦੁਃ