July 7, 2024 1:15 pm
Gulzar Singh Ranike

ਲੋਕ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਆ ਚੁੱਕੇ ਨੇ ਤੰਗ : ਗੁਲਜ਼ਾਰ ਸਿੰਘ ਰਣੀਕੇ

ਚੰਡੀਗੜ੍ਹ 27 ਦਸੰਬਰ 2021: ਪੰਜਾਬ (Punjab)ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਸਰਗਰਮ ਨਜ਼ਰ ਆ ਰਹੀਆਂ ਹਨ। ਸਿਆਸੀ ਗੱਠਜੋੜ ਵੀ ਹੋ ਰਿਹਾ ਹੈ, ਇਸੇ ਕੜੀ ਤਹਿਤ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵਿਖੇ ਸ਼ਹੀਦ ਭਗਤ ਸਿੰਘ ਸ਼ਕਤੀ ਦਲ ਦੇ ਮੁੱਖੀ ਸੁਖਵਿੰਦਰ ਸਿੰਘ ਬੋਬੀ ਅਤੇ ਗੁਰਵਿੰਦਰ ਸਿੰਘ ਬੰਬ ਦੀ ਅਗਵਾਈ ਹੇਠ ਭਾਰੀ ਇਕੱਠ ਹੋਇਆ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸਾਬਕਾ ਕੈਬਨਿਟ ਮੰਤਰੀ ਸ. ਅਕਾਲੀ ਦਲ ਗੁਲਜ਼ਾਰ ਸਿੰਘ ਰਣੀਕੇ (Gulzar Singh Ranike) ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ। ਇਸ ਮੌਕੇ 20-25 ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿੱਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਸਾਬਕਾ ਮੰਤਰੀ ਦੀ ਵਲੋਂ ਪਾਰਟੀ ਵਿੱਚ ਸ਼ਾਮਲ ਹੋਏ ਪਰਿਵਾਰਾਂ ਸਮੇਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁੱਕੇ ਹਨ, ਉਥੇ ਹੀ ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ( Punjab government) ਦੀਆਂ ਨੀਤੀਆਂ ਤੋਂ ਦੁਖੀ ਹੋ ਚੁੱਕੇ ਹਨ। ਕਾਂਗਰਸ ਦੀਆਂ ਨੀਤੀਆਂ ਤੇ ਝੂਠੇ ਬਹਾਨੇ ਲੋਕ ਇਸ ਦਾ ਜਵਾਬ ਵਿਧਾਨ ਸਭਾ ਦੀਆਂ ਵੋਟਾਂ ਵਿੱਚ ਦੇਣਗੇ।

ਇਸ ਮੌਕੇ ਸ਼ਹੀਦ ਭਗਤ ਸਿੰਘ ਸ਼ਕਤੀ ਦਲ ਦੇ ਪ੍ਰਧਾਨ ਸੁਖਵਿੰਦਰ ਸਿੰਘ ਬੋਬੀ ਨੇ ਕਿਹਾ ਕਿ ਲੋਕ 2022 ਵਿੱਚ ਸ਼੍ਰੋਮਣੀ ਅਕਾਲੀ ਦਲ ((Shiromani Akali Dal)) ਦੀ ਸਰਕਾਰ ਬਣਾਉਣਗੇ। ਇਹ ਲੋਕਾਂ ਦਾ ਪਿਆਰ ਹੀ ਹੈ ਕਿ ਉਹ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਅਟਾਰੀ ਤੋਂ ਗੁਲਜ਼ਾਰ ਸਿੰਘ ਰਣੀਕੇ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।