SDM Kharar

‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਾਏ ਕੈਂਪਾਂ ਦੀ ਲੋਕ ਕਰ ਰਹੇ ਨੇ ਪ੍ਰਸ਼ੰਸਾ: SDM ਖਰੜ

ਖਰੜ, 24 ਫਰਵਰੀ 2024: ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸਬ-ਡਿਵੀਜ਼ਨ ਖਰੜ ਦੇ ਪਿੰਡ ਫਾਂਟਵਾ, ਭਗਤਮਾਜਰਾ, ਢਕੋਰਾਂ ਕਲਾਂ, ਢਕੋਰਾਂ ਖੁਰਦ, ਕੰਸਾਲਾਂ ਅਤੇ ਖੈਰਪੁਰ ਵਿਚ ਲਾਏ ਕੈਂਪਾਂ ਦਾ ਜਾਇਜ਼ਾ ਲੈਂਦੇ ਸਮੇਂ ਐਸ.ਡੀ.ਐਮ. ਖਰੜ (SDM Kharar) ਗੁਰਮੰਦਰ ਸਿੰਘ ਨੇ ਕਿਹਾ ਕਿ ਲੋਕਾਂ ਦੇ ਕੰਮ ਕਰਨ ਲਈ ਸਾਰੇ ਦਫ਼ਤਰ ਇੱਕ ਥਾਂ ਆ ਕੇ ਬੈਠੇ ਹਨ ਅਤੇ ਲੋਕਾਂ ਦੇ ਕੰਮ ਮੌਕੇ ਉੱਤੇ ਹੋ ਰਹੇ ਹਨ।

ਉਨ੍ਹਾਂ (SDM Kharar) ਕਿਹਾ ਕਿ ਇੰਨਾ ਕੰਮਾਂ ਲਈ ਲੋਕਾਂ ਨੂੰ ਪਹਿਲਾਂ ਵੱਡੀ ਮੁਸ਼ਕਿਲ ਹੁੰਦੀ ਸੀ, ਪਰ ਅੱਜ ਇਹ ਕੰਮ ਬਿਨਾਂ ਕਿਸੇ ਦਿੱਕਤ ਦੇ ਹੋ ਰਹੇ ਹਨ, ਜੋ ਕਿ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰੰਭੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਖਰੜ ਵਿਚ ਲਗਾਏ ਜਾ ਰਹੇ ਕੈਪਾਂ ਦੀ ਲੋਕਾਂ ਵੱਲੋਂ ਖੂਬ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਮੌਕੇ ਕੈਂਪ ਵਿਚ ਚੱਲ ਰਹੇ ਇਕੱਲੇ-ਇਕੱਲੇ ਕਾਊਂਟਰ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਲੋਕ ਸੇਵਾ ਲਈ ਪੇ੍ਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਦੇ ਸਰਕਾਰ ਨਾਲ ਸਬੰਧਤ ਕੰਮਾਂ ਸਬੰਧੀ ਵੱਖ-ਵੱਖ ਸੇਵਾਵਾਂ ਇੰਨਾ ਕੈਂਪਾਂ ਵਿਚ ਦਿੱਤੀਆਂ ਜਾ ਰਹੀਆਂ ਹਨ, ਉਹ ਵੀ ਲੋਕਾਂ ਦੇ ਬੂਹੇ ਉੱਤੇ ਜਾ ਕੇ ਮਿਲ ਰਹੀਆਂ ਹਨ।

ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Scroll to Top