July 14, 2024 6:24 am
Delhi

ਦਿੱਲੀ ‘ਚ ਮੁੜ ਭੂਚਾਲ ਦੇ ਝਟਕੇ ਕੀਤੇ ਮਹਿਸੂਸ, ਘਰਾਂ ਤੋਂ ਬਾਹਰ ਆਏ ਲੋਕ

ਚੰਡੀਗੜ੍ਹ, 22 ਮਾਰਚ 2023: ਦਿੱਲੀ ‘ਚ ਬੁੱਧਵਾਰ ਨੂੰ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 2.7 ਮਾਪੀ ਗਈ। ਇਸ ਦਾ ਕੇਂਦਰ ਨਵੀਂ ਦਿੱਲੀ (Delhi) ਵਿੱਚ ਪੰਜ ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਨੇੜਲੇ ਇਲਾਕਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਇਸ ਤੋਂ ਪਹਿਲਾਂ ਕੱਲ੍ਹ ਯਾਨੀ ਮੰਗਲਵਾਰ ਰਾਤ 10.19 ਵਜੇ ਦਿੱਲੀ-ਐਨਸੀਆਰ (Delhi-NCR)  ਸਮੇਤ ਪੂਰੇ ਉੱਤਰ ਭਾਰਤ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 6.6 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸਿਸਮਲੋਜੀ ਮੁਤਾਬਕ ਭੂਚਾਲ ਦਾ ਕੇਂਦਰ ਜ਼ਮੀਨ ਤੋਂ 156 ਕਿਲੋਮੀਟਰ ਦੀ ਡੂੰਘਾਈ ‘ਤੇ ਅਫਗਾਨਿਸਤਾਨ ਦਾ ਫੈਜ਼ਾਬਾਦ ਸੀ।

ਮੰਗਲਵਾਰ ਨੂੰ ਆਏ ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਘਬਰਾ ਕੇ ਘਰਾਂ ਤੋਂ ਬਾਹਰ ਆ ਗਏ। ਦਿੱਲੀ ਤੋਂ ਇਲਾਵਾ ਪੰਜਾਬ ਦੇ ਉੱਤਰਾਖੰਡ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਰ ਪਾਸੇ ਹਫੜਾ-ਦਫੜੀ ਦਾ ਮਾਹੌਲ ਸੀ। ਲੋਕਾਂ ਨੇ ਦੋ ਤੋਂ ਤਿੰਨ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਸਨ।