ਪੰਜਾਬ , 22 ਜਨਵਰੀ 2026: ਪੰਜਾਬ ਪੁਲਿਸ ਨੇ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਤਹਿਤ ਬੀਤੇ ਦਿਨ 72 ਘੰਟਿਆਂ ਦੇ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਲਗਾਤਾਰ ਦੂਜੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ।
ਮੰਗਲਵਾਰ ਨੂੰ ਗੈਂਗਸਟਰਾਂ ਖ਼ਿਲਾਫ ਮੁਹਿਮ ਸੰਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ‘ਆਪ੍ਰੇਸ਼ਨ ਪ੍ਰਹਾਰ’ ਨਾਮ ਦੀ 72 ਘੰਟੇ ਕਾਰਵਾਈ ਸ਼ੁਰੂ ਸੀ | ਪੁਲਿਸ ਮੁਤਾਬਕ ਇਸ ਤਹਿਤ ਸੰਗਠਿਤ ਅਪਰਾਧ ਨੂੰ ਜੜ੍ਹੋਂ ਖਤਮ ਕਰਨ ਲਈ ਕਕਰੀਬ 12,000 ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 2000 ਤੋਂ ਵੱਧ ਪੁਲਿਸ ਟੀਮਾਂ ਨੂੰ ਪੰਜਾਬ ਭਰ ‘ਚ ਤਾਇਨਾਤ ਕੀਤਾ ਸੀ।
ਇਸ ਕਾਰਵਾਈ ਦੀ ਪੁਲਿਸ ਵਿਸ਼ੇਸ਼ ਡਾਇਰੈਕਟਰ ਜਨਰਲ (ਕਾਨੂੰਨ ਅਤੇ ਵਿਵਸਥਾ ਦੇ) ਅਰਪਿਤ ਸ਼ੁਕਲਾ ਨੇ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਮੋਹਾਲੀ ਪਹੁੰਚੇ ਸਨ | ਉਨ੍ਹਾਂ ਨੇ ਕਿਹਾ, ‘‘ਆਪ੍ਰੇਸ਼ਨ ਦੇ ਦੂਜੇ ਦਿਨ ਪੰਜਾਬ ਭਰ ‘ਚ ਵਿਦੇਸ਼ੀ ਗੈਂਗਸਟਰਾਂ ਦੇ 1186 ਸਹਿਯੋਗੀਆਂ ਅਤੇ ਸਹਾਇਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਪੁਲਿਸ ਮੁਤਾਬਕ ਇਸ ਨਾਲ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ ਹੁਣ 2500 ਹੋ ਗਈ ਹੈ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ 1314 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸਦੇ ਨਾਲ ਹੀ ਇਨ੍ਹਾਂ ਦੇ ਨੈੱਟਵਰਕ ਅਤੇ ਸਪਲਾਈ ਚੇਨ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।’’
ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਨਾਗਰਿਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋਕ ਗੁਪਤ ਰੂਪ ‘ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਚਨਾ ਦਿੱਤੀ ਜਾ ਸਕਦੀ ਹੈ ।’’ ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਵੱਲੋਂ ਦਿੱਤੀ ਗੈਂਗਸਟਰਾਂ ਦੀ ਜਾਣਕਾਰੀ ਦੇ ਅਧਾਰ ਤੇ ਜੇਕਰ ਕੋਈ ਗ੍ਰਿਫਤਾਰੀ ਹੁੰਦੀ ਹੈ ਤਾਂ 10 ਲੱਖ ਰੁਪਏ ਤੱਕ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
Read More: ਅੰਮ੍ਰਿਤਸਰ ‘ਚ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫਤਾਰ




