ਸ੍ਰੀ ਮੁਕਤਸਰ ਸਾਹਿਬ, 17 ਮਈ 2024: ਲੋਕ ਸਭਾ ਚੋਣਾਂ ਦੇ ਮੱਦੇਨਜਰ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਨ ਸੀ ਵੱਲੋਂ ਨਿਵੇਕਲੀ ਪਹਿਲ ਤਹਿਤ ਸੋਸ਼ਲ ਮੀਡੀਆ ਰਾਹੀਂ ਪੰਜਾਬ ਦੇ ਲੋਕਾਂ ਨਾਲ ਸੰਵਾਦ ਕਰਨ ਦੇ ਪ੍ਰੋਗਰਾਮ ਨੂੰ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਜ਼ਿਲ੍ਹੇ ਵਿੱਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਲਗਾਈਆਂ ਗਈਆਂ ਐਲ.ਐਫ.ਡੀ. ਰਾਹੀਂ ਇਹ ਪ੍ਰੋਗਰਾਮ ਲਾਈਵ ਵੇਖਿਆ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਰੈੱਡ ਕ੍ਰਾਸ ਭਵਨ ਵਿਖੇ ਗਿਆਨਸ਼ਾਲਾ ਲਾਈਬ੍ਰੇਰੀ ਵਿਖੇ ਲੱਗੀ ਐਲ.ਐਫ.ਡੀ. ’ਤੇ ਨੌਜਵਾਨਾਂ ਨੇ ਵੱਡੇ ਉਤਸ਼ਾਹ ਨਾਲ ਇਹ ਪ੍ਰੋਗਰਾਮ ਵੇਖਿਆ ਅਤੇ ਇਸਤੋਂ ਬਾਅਦ ਉਨ੍ਹਾਂ ਨੇ ਪ੍ਰਣ ਵੀ ਕੀਤਾ ਕਿ ਉਹ ਇਸ ਵਾਰ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਜਰੂਰ ਕਰਣਗੇ।
ਇਸੇ ਤਰ੍ਹਾਂ ਸੇਵਾ ਕੇਂਦਰਾਂ ਵਿੱਚ ਵੀ ਆਪਣੇ ਕੰਮ ਕਾਜ ਲਈ ਆਏ ਲੋਕਾਂ ਨੇ ਵੀ ਇਹ ਪ੍ਰੋਗਰਾਮ ਵੇਖਿਆ। ਇਸੇ ਤਰ੍ਹਾਂ ਹਸਪਤਾਲਾਂ ਵਿੱਚ ਲੱਗੀਆਂ ਐਲ.ਐਫ.ਡੀ. ’ਤੇ ਵੀ ਓ.ਪੀ.ਡੀ. ਵਿੱਚ ਆਏ ਲੋਕਾਂ ਨੇ ਇਸ ਪ੍ਰੋਗਰਾਮ ਨੂੰ ਵੇਖਿਆ। ਜਿਕਰਯੋਗ ਹੈ ਕਿ ਜ਼ਿਲ੍ਹੇ (Sri Muktsar Sahib) ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਜਾਗਰੂਕਤਾ ਲਈ ਗਤੀਵਿਧੀਆਂ ਵੀ ਚਲਾਈਆਂ ਜਾ ਰਹੀਆਂ ਹਨ।