ਮੋਹਾਲੀ 06 ਅਗਸਤ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਲੋਕਾਂ ਤੱਕ ਪਹੁੰਚ ਕਰਕੇ ਸੁਵਿਧਾ ਦੇਣ ਲਈ ਸ਼ੁਰੂ ਕੀਤੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸ਼ੁਰੂ ਕੀਤੇ ਕੈਪਾਂ ਦੀ ਲੜੀ ਵਜੋਂ ਅੱਜ ਮੋਹਾਲੀ ਦੇ ਪਿੰਡ ਜਗਤਪੁਰਾ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ। ਇਸ ਲੋਕ ਸੁਵਿਧਾ ਕੈਂਪ ‘ਚ ਜਗਤਪੁਰਾ, ਧਰਮਗੜ੍ਹ, ਕੰਡਾਲਾ ਤੇ ਝਿਉਰਹੇੜੀ ਪਿੰਡਾਂ ਦੇ ਵਸਨੀਕ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚੇ |
ਇਸ ਕੈਂਪ ‘ਚ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਇਸ ਲੋਕ ਸੁਵਿਧਾ ਕੈਂਪ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੀ ਮੌਜੂਦ ਰਹੇ | ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀ ਸਮੱਸਿਆਵਾਂ ਸੁਣੀਆਂ | ਉਨ੍ਹਾਂ ਨੇ ਕਿਹਾ ਕਿ ਪਿੰਡ ਜਗਤਪੁਰਾ ਸਮੇਤ ਕਈਂ ਪਿੰਡਾਂ ਬਿਜਲੀ ਤਾਰਾਂ ਸੰਬੰਧੀ ਸਮੱਸਿਆਵਾਂ ਦਾ ਛੇਤੀ ਨਿਪਟਾਰਾ ਕੀਤਾ ਜਾਵੇ |
ਇਸ ਮੌਕੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀ ਮੁਸ਼ਕਿਲਾਂ ਸੁਣ ਰਹੇ ਹਨ | ਇਸ ਤਰ੍ਹਾਂ ਉਥੇ ਦੇ ਚੁਣੇ ਨੁਮਾਇੰਦਿਆਂ ਦੀ ਜ਼ਿੰਮੇਵਾਰੀ ਹੋਰ ਵੱਧ ਜਾਂਦੀ ਹੈ। ਵਿਧਾਇਕ ਨੇ ਕਿਹਾ ਕਿ ਇਹ ਲੋਕ ਸੁਵਿਧਾ ਕੈਂਪ ਪੰਜਾਬ ਵਾਸੀਆਂ ਲਈ ਵਰਦਾਨ ਸਿੱਧ ਹੋ ਰਹੇ ਹਨ ਅਤੇ ਲੋਕਾਂ ਦੀ ਖੱਜਲ-ਖੁਆਰੀ ਘਟ ਜਾਂਦੀ ਹੈ | ਇਨ੍ਹਾਂ ਕੈਂਪਾਂ ‘ਚ ਕਈਂ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੀ ਸਮੱਸਿਆਵਾਂ ਸੁਣ ਰਹੇ ਹਨ |
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਮ ਲੋਕਾਂ ਨੂੰ ਉਨ੍ਹਾਂ ਦੇ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਸਰਕਾਰੀ ਕੰਮਾਂ ਦੌਰਾਨ ਦਫਤਰਾਂ ਵਿਖੇ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਕੈਂਪਾਂ ‘ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ | ਲੋਕਾਂ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਹੀ ਕੀਤਾ ਜਾ ਰਿਹਾ ਹੈ |
ਇਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਅਜਿਹੇ ਕੈਪਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਜਿਹੜੇ ਲੋਕ ਆਪਣੇ ਰੋਜ਼ ਦੇ ਕੰਮਾਂ ਕਾਰਨ ਦਫਤਰਾਂ ‘ਚ ਪੁੱਜਣ ਤੋਂ ਅਸਮਰੱਥ ਹਨ, ਉਨ੍ਹਾਂ ਲਈ ਇਹ ਕੈਂਪ ਹੋਰ ਵੀ ਲਾਹੇਵੰਦ ਸਾਬਤ ਹੋ ਰਹੇ ਹਨ।
ਇਨ੍ਹਾਂ ਲੋਕ ਸੁਵਿਧਾ ਕੈਂਪਾਂ ‘ਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।