SSF

ਪੰਜਾਬ ‘ਚ ਲੋਕ ਹੁਣ ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰਕੇ ‘ਫਰਿਸ਼ਤੇ’ ਹਸਪਤਾਲਾਂ ਦੀ ਕਰ ਸਕਣਗੇ ਖੋਜ

ਚੰਡੀਗੜ੍ਹ, 19 ਅਗਸਤ 2024: ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਨੇ ਰਾਜ ਸਿਹਤ ਏਜੰਸੀ (SHA) ਅਤੇ ਮੈਪ ਮਾਈ ਇੰਡੀਆ ਦੇ ਸਹਿਯੋਗ ਨਾਲ ਮੈਪਲਜ਼ ਮੋਬਾਈਲ ਐਪ ਜ਼ਰੀਏ ਫਰਿਸ਼ਤੇ ਸਕੀਮ (Farishtey Scheme) ਤਹਿਤ ਸੂਚੀਬੱਧ ਹਸਪਤਾਲਾਂ ਬਾਰੇ ਜਾਣਕਾਰੀ ਉਪਲਬੱਧ ਕਰਵਾਈ ਗਈ ਹੈ, ਤਾਂ ਜੋ ਸੋਖੇ ਤਰੀਕੇ ਨਾਲ ਇਹਨਾਂ ਹਸਪਤਾਲਾਂ ਤੱਕ ਪਹੁੰਚਿਆਂ ਜਾ ਸਕੇ |

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਮਕਸਦ ਨਿਰਵਿਘਨ ਨੇਵੀਗੇਸ਼ਨ ਸਹਾਇਤਾ ਦੀ ਪੇਸ਼ਕਸ਼ ਕਰਨਾ ਹੈ, ਜਿਸ ਨਾਲ ਸੜਕ ਦੁਰਘਟਨਾਵਾਂ ਦੀ ਸਥਿਤੀ ‘ਚ ਨੇੜਲੇ ਹਸਪਤਾਲਾਂ ਦੀ ਛੇਤੀ ਭਾਲ ਕਰਕੇ ਸਮੇਂ ਸਿਰ ਪੀੜਤ ਨੂੰ ਹਸਪਤਾਲ ‘ਚ ਇਲਾਜ਼ ਲਈ ਪਹੁੰਚਿਆਂ ਜਾ ਸਕੇ |

ਪੰਜਾਬ ‘ਚ ਹੁਣ ਤੱਕ ਫਰਿਸ਼ਤੇ ਸਕੀਮ (Farishtey Scheme) ਤਹਿਤ 384 ਹਸਪਤਾਲਾਂ ਨੂੰ ਰਜਿਸਟਰ ਕੀਤਾ ਗਿਆ ਹੈ, ਇਨ੍ਹਾਂ ਹਸਪਤਾਲਾਂ ‘ਚ 238 ਪ੍ਰਾਈਵੇਟ ਅਤੇ 146 ਸਰਕਾਰੀ ਹਸਪਤਾਲ ਸ਼ਾਮਲ ਹਨ। ਪੰਜਾਬ ਫਰਿਸ਼ਤੇ ਸਕੀਮ ਅਪਲਾਈ ਆਨਲਾਈਨ 2024 ਪ੍ਰਕਿਰਿਆ ਨੂੰ ਪੂਰਾ ਕਰਨ ਤੋਂ ਬਾਅਦ, ਮੈਪਲ ਮੋਬਾਈਲ ਐਪ ‘ਤੇ ਉਪਲਬੱਧ ਹਨ।

ਉਨ੍ਹਾਂ ਦੱਸਿਆ ਕਿ ਦੁਰਘਟਨਾ ਪੀੜਤਾਂ ਦੀ ਮੱਦਦ ਕਰਨ ਵਾਲਿਆਂ ਨੂੰ ਕਾਨੂੰਨੀ ਉਲਝਣਾਂ ਅਤੇ ਪੁਲਿਸ ਪੁੱਛਗਿੱਛ ਤੋਂ ਛੋਟ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਮੱਦਦ ਕਰਨ ਵਾਲੇ ਨੂੰ 2,000 ਰੁਪਏ ਦਾ ਇਨਾਮ ਨਕਦ ਇਨਾਮ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਵੀ ਕੀਤਾ ਜਾਂਦਾ ਹੈ। ਇਸਦੇ ਨਾਲ ਹੀ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਂਦਿਆਂ ਸਾਰੇ 144 ਐਸ.ਐਸ.ਐਫ. ਹਾਈਵੇ ਮਾਰਗਾਂ ਨੂੰ ਹੁਣ ਫਰਿਸ਼ਤੇ ਸੂਚੀਬੱਧ ਹਸਪਤਾਲਾਂ ਨਾਲ ਮੈਪ ਕੀਤਾ ਗਿਆ ਹੈ।

 

Scroll to Top