ਚੰਡੀਗੜ੍ਹ 06 ਜਨਵਰੀ 2022: ਇਨ੍ਹੀਂ ਦਿਨੀਂ ਦਿੱਲੀ (Delhi) ਸਮੇਤ ਪੂਰੇ ਉੱਤਰ ਭਾਰਤ ‘ਚ ਠੰਡ ਦਾ ਕਹਿਰ ਆਪਣੇ ਸਿਖਰ ‘ਤੇ ਹੈ। ਦਿੱਲੀ ਵਿੱਚ ਅੱਜ ਵੀਰਵਾਰ ਨੂੰ 2.2 ਡਿਗਰੀ ਸੈਲਸੀਅਸ ਦੇ ਰਿਕਾਰਡ ਨੂੰ ਤੋੜਦੇ ਹੋਏ 1.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ, ਜੋ ਸੀਜ਼ਨ ਦੀ ਸਭ ਤੋਂ ਠੰਡੀ ਸਵੇਰ ਹੈ। ਦਿੱਲੀ ਦੇ ਅਯਾਨਗਰ ‘ਚ ਸ਼ੁੱਕਰਵਾਰ ਸਵੇਰੇ 1.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਇਸ ਤਰ੍ਹਾਂ ਲਗਾਤਾਰ ਤੀਜੇ ਦਿਨ ਦਿੱਲੀ ਦੀ ਸਵੇਰ ਕਈ ਪਹਾੜੀ ਰਾਜਾਂ ਨਾਲੋਂ ਠੰਢੀ ਰਹੀ।
ਪਹਾੜਾਂ ਤੋਂ ਆ ਰਹੀਆਂ ਬਰਫੀਲੀਆਂ ਹਵਾਵਾਂ ਕਾਰਨ ਦਿੱਲੀ ‘ਚ ਕੜਾਕੇ ਦੀ ਠੰਡ ਪੈ ਰਹੀ ਹੈ। ਚਾਰ ਕੇਂਦਰਾਂ ਸਫਦਰਜੰਗ, ਅਯਾਨਗਰ, ਰਿਜ ਅਤੇ ਲੋਦੀ ਰੋਡ ਵਿੱਚ ਸੀਤ ਲਹਿਰ ਦਾ ਪ੍ਰਕੋਪ ਜਾਰੀ ਹੈ। ਇੰਨਾ ਹੀ ਨਹੀਂ ਅੱਜ ਗੁਰੂਗ੍ਰਾਮ ਦਾ ਤਾਪਮਾਨ ਵੀ ਤਿੰਨ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ 7 ਜਨਵਰੀ ਤੱਕ ਸੀਤ ਲਹਿਰ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਬਾਅਦ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ। ਵੱਧ ਤੋਂ ਵੱਧ ਤਾਪਮਾਨ 18-20 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 7-8 ਡਿਗਰੀ ਤੱਕ ਪਹੁੰਚ ਜਾਵੇਗਾ।