ਵਿਰਸਾ ਸਿੰਘ ਵਲਟੋਹਾ

ਪੰਜਾਬ ਦੇ ਹਰ ਇੱਕ ਧਰਮ ਦੇ ਬੰਦੇ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕਰਨੇ ਚਾਹੀਦੇ ਹਨ : ਵਿਰਸਾ ਸਿੰਘ ਵਲਟੋਹਾ

ਚੰਡੀਗੜ੍ਹ 20 ਅਪ੍ਰੈਲ 2022: ਲੰਬੇ ਸਮੇਂ ਤੋਂ ਜੇਲ੍ਹਾਂ ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇੱਕ ਵਾਰ ਫਿਰ ਮਾਮਲਾ ਭਖ਼ਦਾ ਹੋਇਆ ਨਜ਼ਰ ਆ ਰਿਹਾ ਹੈ | ਲਗਾਤਾਰ ਹੀ ਸ਼੍ਰੋਮਣੀ ਅਕਾਲੀ ਦਲ ਦੀ ਨੇਤਾ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਵੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਾਂਸਦ ਦੇ ਵਿੱਚ ਆਵਾਜ਼ ਚੁੱਕੀ ਜਾ ਰਹੀ ਸੀ ਤੇ ਦੂਜੇ ਪਾਸੇ ਪਿਛਲੇ ਦਿਨੀਂ ਕੁਝ ਸਿੱਖ ਜਥੇਬੰਦੀਆਂ ਵਲੋਂ ਵੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਵੀ ਪੱਤਰ ਲਿਖਿਆ ਗਿਆ |

ਜਿਸ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਵੱਲੋਂ ਵੀ ਪ੍ਰੈੱਸ ਵਾਰਤਾ ਕਰਕੇ ਪੰਜਾਬ ਦੇ ਹਰੇਕ ਵਿਅਕਤੀ ਨੂੰ ਇਕੱਠੇ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਚੁੱਕਣ ਲਈ ਅਪੀਲ ਕੀਤੀ ਹੈ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਲੰਬੇ ਸਮੇਂ ਚ ਜੇਲ੍ਹਾਂ ‘ਚ ਬੰਦ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਅਜੇ ਵੀ ਸਰਕਾਰ ਛੱਡਣ ਨੂੰ ਤਿਆਰ ਨਹੀਂ ਜਿਸ ਲਈ ਲੰਬੇ ਸਮੇਂ ਤੋਂ ਸਿੱਖ ਜਥੇਬੰਦੀਆਂ ਤੇ ਸ਼੍ਰੋਮਣੀ ਅਕਾਲੀ ਦਲ ਯਤਨ ਕਰ ਰਹੀ ਹੈ |

ਉਨ੍ਹਾਂ ਕਿਹਾ ਕਿ ਹੁਣ ਇੱਕ ਵਾਰ ਫਿਰ ਲੋੜ ਹੈ ਕਿ ਹਰੇਕ ਧਰਮ ਦੇ ਨਾਗਰਿਕ ਨੂੰ ਇਕੱਠੇ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਚੁੱਕਣੀ ਚਾਹੀਦੀ ਹੈ | ਇਸਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜਿਤਾ ਦਿੱਤਾ ਲੇਕਿਨ ਲੋਕ ਹੁਣ ਇਸ ਸਮੇਂ ਪਛਤਾ ਰਹੇ ਹਨ ਇਸਦੇ ਨਾਲ ਹੀ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਕਹਿੰਦੀ ਆਈ ਕਿ 70 ਸਾਲਾਂ ਵਿੱਚ ਕਿਸੇ ਪਾਰਟੀ ਨੇ ਕੋਈ ਵਿਕਾਸ ਨਹੀਂ ਕੀਤਾ |

ਆਮ ਆਦਮੀ ਪਾਰਟੀ ‘ਤੇ ਲਗਾਏ ਇਲਜ਼ਾਮ

ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰ ਇੱਕ ਦੇ ਘਰ ਮੋਟਰ ਵਹੀਕਲ ਮੌਜੂਦ ਹੈ ਅਤੇ ਹਰ ਇੱਕ ਕੋਲ ਨਵੀਂ ਟੈਕਨੋਲੋਜੀ ਦੇ ਮੋਬਾਇਲ ਫੋਨ ਹਨ ਇਹ 70 ਸਾਲਾਂ ਦੇ ਹੋਏ ਵਿਕਾਸ ਦਾ ਹੀ ਅਸਰ ਹੈ ਆਮ ਆਦਮੀ ਪਾਰਟੀ ਝੂਠ ਬੋਲ ਕੇ ਸੱਤਾ ਵਿਚ ਆਈ ਹੈ ਅਤੇ ਹੁਣ ਇੰਨਾ ਕੁ ਸਰਕਾਰ ਵੀ ਨਹੀਂ ਚੱਲ ਰਹੀ ਇਸਦੇ ਨਾਲ ਹੀ ਬੋਲਦੇ ਹੋਏ ਨੇ ਕਿਹਾ ਕਿ ਇੱਕੀ ਅਪ੍ਰੈਲ ਨੂੰ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੌਵੇਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਲਾਲ ਕਿਲੇ ਵਿਖੇ ਸੰਬੋਧਨ ਕਰਨਗੇ ਅਸੀਂ ਆਸ ਕਰਦੇ ਹਾਂ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦਾ ਫੈਸਲਾ ਵੀ ਕਰ ਸਕਦੇ ਹਨ ਜੇਕਰ ਅਜਿਹਾ ਕਰਦੇ ਹਨ ਤੇ ਅਸੀਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਾਂਗੇ |

Scroll to Top