2 ਮਾਰਚ 2025: ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. (Harbhajan Singh ETO) ਨੇ ਸ਼ਨਿਚਰਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਸੂਬੇ ਵਿੱਚੋਂ ਨਸ਼ੇ (drugs) ਦਾ ਪੂਰੀ ਤਰ੍ਹਾਂ ਖਾਤਮਾ ਹੋ ਜਾਵੇਗਾ।
ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. (cabinet minister harbhajan singh ) ਨੇ ਕਿਹਾ ਕਿ ਰਾਜ ਸਰਕਾਰ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਸਪੱਸ਼ਟ ਅਤੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਰਾਜ ਛੱਡ ਦੇਣ ਜਾਂ ਫਿਰ ਆਪਣੀਆਂ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਪੂਰੀ ਤਰ੍ਹਾਂ ਬੰਦ ਕਰ ਦੇਣ। ਉਨ੍ਹਾਂ ਕਿਹਾ ਕਿ ਇਹ ਚੇਤਾਵਨੀ ਪੰਜਾਬ ਸਰਕਾਰ (punjab sarkar) ਵੱਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਚੁੱਕੇ ਜਾ ਰਹੇ ਠੋਸ ਕਦਮਾਂ ਦਾ ਹਿੱਸਾ ਹੈ, ਤਾਂ ਜੋ ਆਪਣੇ ਨਾਗਰਿਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਇਆ ਜਾ ਸਕੇ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ ਤਸਕਰੀ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਦਾ ਉਦੇਸ਼ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਲਦੀ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਨਸ਼ਾ ਮੁਕਤ ਪੰਜਾਬ ਦੇਖਣਗੇ।
Read More: ਪਟਿਆਲਾ ਮੈਦਾਨ ਚ ਉਤਰੇ DIG, SSP, ਸਾਰਾ ਇਲਾਕਾ ਘੇਰ ਕੀਤੀ ਜਾ ਰਹੀ ਛਾਪੇਮਾਰੀ