Site icon TheUnmute.com

‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ‘ਚ ਲੋਕ ਸੁਵਿਧਾ ਕੈਂਪ ਲਾਏ

Sri Muktsar Sahib

ਸ੍ਰੀ ਮੁਕਤਸਰ ਸਾਹਿਬ 8 ਫਰਵਰੀ 2024: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ ‘ਤੇ ਪਹੁੰਚ ਕੇ ਸਮੱਸਿਆਵਾਂ ਦੇ ਹੱਲ ਲਈ ਆਪ ਦੀ ਸਰਕਾਰ ਆਪ ਦੇ ਦੁਆਰ ਜ਼ਿਲ੍ਹੇ (Sri Muktsar Sahib) ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲੋਕ ਸੁਵਿਧਾ ਕੈਂਪਾਂ ਲਗਾਇਆ ਗਿਆ ਤਾਂ ਜੋ ਲੋਕਾਂ ਨੂੰ ਖੱਜਲ-ਖੁਆਰੀ ਨੂੰ ਰੋਕਣ ਲਈ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਲਈ ਸਰਕਾਰ ਵਲੋਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਲੋਕਾਂ ਨੂੰ ਦਫਤਰਾਂ ਵਿਚ ਆਉਣ ਦੀ ਬਜਾਏ ਸਰਕਾਰ ਖੁਦ ਲੋਕਾਂ ਤੱਕ ਪਹੁੰਚ ਕੇ ਉਹਨਾਂ ਦੀਆਂ ਸਮੱਸਿਆਵਾ ਮੌਕੇ ਤੇ ਹੱਲ ਕੀਤਾ ਜਾ ਸਕੇ।

ਇਨ੍ਹਾਂ ਕੈਂਪਾਂ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ ਹੈ, ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ |

ਕੈਂਪਾਂ ਵਿੱਚ ਸਰਕਾਰ ਵਲੋਂ 44 ਪ੍ਰਕਾਰ ਦੀਆਂ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ, ਜਿਹਨਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ `ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ `ਚ ਤਬਦੀਲੀ ਆਦਿ ਸ਼ਾਮਲ ਹਨ।

ਉਹਨਾਂ ਕੈਂਪਾਂ ਵਿੱਚ ਪਹੁੰਚੇ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਕੈਂਪਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਪਣੇ ਨਾਲ ਆਧਾਰ ਕਾਰਡ, ਵੋਟਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਜੇ ਕੋਈ ਸੁਵਿਧਾ ਸਕੂਲ ਵਿੱਚ ਪੜ੍ਹਦੇ ਬੱਚਿਆਂ ਲਈ ਲੈਣੀ ਹੈ ਤਾਂ ਉਸਦਾ ਜਨਮ ਸਰਟੀਫਿਕੇਟ ਜਰੂਰ ਆਪਣੇ ਨਾਲ ਲੈ ਕੇ ਆਉਣ।

ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਸ੍ਰੀਮਤੀ ਬਲਜੀਤ ਕੌਰ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੀਆਂ ਹਦਾਇਤਾਂ ਤੇ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰ. 5,8,12 ਲਈ ਚੱਕ ਰੋਡ ਵਿਖੇ ਰਜਨੀਸ਼ ਗਿਰਧਰ ਕਾਰਜ ਸਾਧਕ ਅਫਸਰ ਦੀ ਅਗਵਾਈ ਵਿੱਚ ਲਗਾਇਆ ਗਿਆ । ਇਸੇ ਤਰ੍ਹਾਂ ਹੀ ਪ੍ਰਿਤਪਾਲ ਸਿੰਘ ਸ਼ਰਮਾ ਚੇਅਰਮੈਨ ਮਾਰਕੀਟ ਕਮੇਟੀ ਗਿੱਦੜਬਾਹਾ ਨੇ ਪਿੰਡ ਹਰੀ ਕੇ ਕਲਾਂ, ਸਮਾਗ ਦੇ ਕੈਂਪ ਵਿੱਚ ਸਿਰਕਤ ਕੀਤੀ ਅਤੇ ਚੱਕ ਮੋਤਲੇ ਵਾਲਾ ਅਤੇ ਮਰਾੜ ਕਲਾਂ ਵਿਖੇ ਵੀ ਕੈਂਪ ਦਾ ਆਯੋਜਨ ਕੀਤਾ ਗਿਆ।

ਇਸ ਤਰ੍ਹਾਂ ਡਾ. ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ ਦੀ ਦੇਖਰੇਖ ਹੇਠ ਸ਼ਹਿਰੀ ਖੇਤਰ ਦੇ ਵਾਰਡ ਨੰ. 5 ਅਤੇ 6 ਅਤੇ ਪੇਂਡੂ ਖੇਤਰ ਵਿੱਚ ਚੰਨੂ,ਭਾਗੂ,ਰਾਮ ਨਗਰ ਖਜ਼ਾਨ ਸਿੰਘ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਗਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਐਸ.ਡੀ.ਐਮ. ਅਜੀਤ ਪਾਲ ਸਿੰਘ ਦੀ ਅਗਵਾਈ ਵਿੱਚ ਕੈਂਪ ਪਿੰਡ ਕੋਟਲੀ ਅਬਲੂ,ਮੱਲਣ ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ ਅਤੇ ਲੋਕਾਂ ਦੀਆਂ ਜਾਇਜ ਮੁਸ਼ਕਲਾਂ ਦਾ ਮੌਕੇ ਤੇ ਹੱਲ ਕੀਤਾ ਗਿਆ।

Exit mobile version