ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ

ਹਿਮਾਚਲ ਪ੍ਰਦੇਸ਼ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਕਾਰਨ ਲੋਕਾਂ ‘ਚ ਰੋਸ

ਹਿਮਾਚਲ ਪ੍ਰਦੇਸ਼, 12 ਅਗਸਤ 2026: ਹਿਮਾਚਲ ਪ੍ਰਦੇਸ਼ ‘ਚ ਪੈਟਰੋਲ ਅਤੇ ਹਾਈ-ਸਪੀਡ ਡੀਜ਼ਲ ਦੀਆਂ ਕੀਮਤਾਂ ਮੰਗਲਵਾਰ ਅੱਧੀ ਰਾਤ ਤੋਂ 60 ਪੈਸੇ ਪ੍ਰਤੀ ਲੀਟਰ ਮਹਿੰਗੀਆਂ ਹੋ ਗਈਆਂ ਹਨ। ਹਿਮਾਚਲ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਅਨਾਥ ਅਤੇ ਵਿਧਵਾ ਸੈੱਸ ਲਗਾਉਣ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸਰਕਾਰ ਨੇ ਕਿਹਾ ਹੈ ਕਿ ਇਸ ਸੈੱਸ ਤੋਂ ਹੋਣ ਵਾਲੀ ਕਮਾਈ ਅਨਾਥ ਅਤੇ ਵਿਧਵਾਵਾਂ ਦੀ ਭਲਾਈ ‘ਤੇ ਖਰਚ ਕੀਤੀ ਜਾਵੇਗੀ। ਹਾਲਾਂਕਿ, ਇਸ ਫੈਸਲੇ ਨਾਲ ਡਰਾਈਵਰਾਂ ਅਤੇ ਜਨਤਾ ‘ਚ ਨਾਰਾਜ਼ਗੀ ਹੈ।

ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਮਹਿੰਗਾਈ ਤੋਂ ਪੀੜਤ ਜਨਤਾ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਦਾ ਵਾਧੂ ਬੋਝ ਪਿਆ ਹੈ। ਕੀਮਤਾਂ ‘ਚ ਵਾਧੇ ਤੋਂ ਬਾਅਦ, ਸ਼ਿਮਲਾ ਦੇ ਲੱਕੜ ਬਾਜ਼ਾਰ ਵਿੱਚ ਇੱਕ ਪੈਟਰੋਲ ਪੰਪ ‘ਤੇ ਪੈਟਰੋਲ ₹103.27 ਪ੍ਰਤੀ ਲੀਟਰ ਅਤੇ ਡੀਜ਼ਲ ₹95.21 ਪ੍ਰਤੀ ਲੀਟਰ ਹੋ ਗਿਆ ਹੈ।

ਡਰਾਈਵਰ ਦੁਸ਼ਯੰਤ ਦੱਤ ਨੇ ਕਿਹਾ ਕਿ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਮੱਧ ਵਰਗ ਅਤੇ ਗਰੀਬਾਂ ਦੀਆਂ ਮੁਸ਼ਿਕਲਾਂ ਨੂੰ ਹੋਰ ਵਧਾ ਦੇਣਗੀਆਂ। ਰੋਜ਼ਾਨਾ ਖਰਚਿਆਂ ਨੂੰ ਪੂਰਾ ਕਰਨਾ ਪਹਿਲਾਂ ਹੀ ਮੁਸ਼ਿਕਲਾਂ ਹੁੰਦਾ ਜਾ ਰਿਹਾ ਹੈ, ਅਤੇ ਵਧੀਆਂ ਪੈਟਰੋਲ ਦੀਆਂ ਕੀਮਤਾਂ ਦਾ ਸਿੱਧਾ ਅਸਰ ਆਮ ਆਦਮੀ ਦੀ ਜੇਬ ‘ਤੇ ਪਵੇਗਾ।

Read More: Chamba Bus accident: ਚੰਬਾ ਜ਼ਿਲ੍ਹੇ ‘ਚ ਵੱਡਾ ਬੱਸ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪਲਟੀ

ਵਿਦੇਸ਼

Scroll to Top