Rain

ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਪੂਰੇ ਪੰਜਾਬ ‘ਚ ਅੱਜ ਬਾਰਿਸ਼ ਪੈਣ ਦੀ ਸੰਭਾਵਨਾ

ਚੰਡੀਗੜ੍ਹ, 24 ਜੂਨ 2023: ਚੱਕਰਵਾਤੀ ਤੂਫ਼ਾਨ ਬਿਪਰਜੋਏ ਨੇ ਭਾਰਤ ਦੇ ਮਾਨਸੂਨ ਦੀ ਰਫ਼ਤਾਰ ਮੱਠੀ ਕਰ ਦਿੱਤੀ ਹੈ,ਜਿਸ ਦਾ ਅਸਰ ਪੰਜਾਬ ‘ਤੇ ਵੀ ਪਵੇਗਾ। ਹੁਣ ਤੱਕ ਮਾਨਸੂਨ 8 ਤੋਂ 10 ਦਿਨਾਂ ਦੀ ਦੇਰੀ ਨਾਲ ਅੱਗੇ ਵਧ ਰਿਹਾ ਹੈ। ਜਿਸ ਕਾਰਨ ਪੰਜਾਬ ਵਿੱਚ ਇਸ ਸਾਲ ਮਾਨਸੂਨ 10 ਜੁਲਾਈ ਦੇ ਨੇੜੇ ਪੁੱਜਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਪ੍ਰੀ-ਮੌਨਸੂਨ ਬਾਰਿਸ਼ (Rain) ਪੈਣ ਦੀ ਸੰਭਾਵਨਾ ਹੈ, ਜੋ ਅੱਜ ਰਾਤ ਹੋ ਸਕਦੀ ਹੈ।

ਜਿਕਰਯੋਗ ਹੈ ਕਿ ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਗਰਮੀ ਲਗਾਤਾਰ ਵੱਧ ਰਹੀ ਹੈ। ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 3.7 ਐੱਮਐੱਮ ਵੱਧ ਹੈ। ਫਰੀਦਕੋਟ ਸ਼ਹਿਰ ਵਿੱਚ ਘੱਟੋ-ਘੱਟ ਤਾਪਮਾਨ 33 ਡਿਗਰੀ, ਅੰਮ੍ਰਿਤਸਰ ਵਿੱਚ 30.5 ਅਤੇ ਫਿਰੋਜ਼ਪੁਰ ਵਿੱਚ 30.9 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਅੱਜ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਦੇ ਆਸਪਾਸ ਦਰਜ ਕੀਤਾ ਜਾਵੇਗਾ।

ਪਰ ਅੱਜ ਰਾਤ ਤੋਂ ਹੀ ਗਰਮੀ ਤੋਂ ਰਾਹਤ ਮਿਲ ਸਕਦੀ ਹੈ, ਐਤਵਾਰ ਅਤੇ ਸੋਮਵਾਰ ਨੂੰ ਪੂਰੇ ਪੰਜਾਬ ਵਿੱਚ ਬਾਰਿਸ਼ (Rain) ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਅਗਲੇ ਪੰਜ ਦਿਨਾਂ ਤੱਕ ਮੌਸਮ ਅਜਿਹਾ ਹੀ ਰਹੇਗਾ ਅਤੇ ਆਮ ਨਾਲੋਂ ਵੱਧ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਇਸ ਵੇਲੇ ਮਾਨਸੂਨ ਯੂਪੀ ਵਿੱਚ ਦਾਖ਼ਲ ਹੋ ਗਿਆ ਹੈ। ਆਉਣ ਵਾਲੇ ਦਿਨਾਂ ‘ਚ ਮਾਨਸੂਨ ਹਰਿਆਣਾ ‘ਚ ਦਾਖਲ ਹੋਵੇਗਾ।

Scroll to Top