July 2, 2024 1:22 pm
ਮੋਹਾਲੀ

ਸਬ-ਡਿਵੀਜ਼ਨ ਮੋਹਾਲੀ ਦੇ ਪਿੰਡ ਖਿਜਰਗੜ੍ਹ, ਰਾਮਪੁਰ ਕਲਾਂ ਆਦਿ ਪਿੰਡਾਂ ‘ਚ ਲਗਾਏ ਲੋਕ ਸੁਵਿਧਾ ਕੈਂਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਫਰਵਰੀ 2024: ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਵੱਲੋਂ ਪਿੰਡ ਖਿਜਰਗੜ੍ਹ, ਰਾਮਪੁਰ ਕਲਾਂ, ਕਰਾਲਾ ਅਤੇ ਅਜ਼ੀਜ਼ਪੁਰ ‘ਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ ਤੇ ਮੌਕੇ ‘ਤੇ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ।

ਐਸ ਡੀ ਐਮ ਦੀਪਾਂਕਰ ਗੁਪਤਾ ਅਨੁਸਾਰ ਸਮੱਸਿਆਵਾਂ ਮੌਕੇ ‘ਤੇ ਹੱਲ ਹੋਣ ਕਾਰਨ ਲੋਕਾਂ ਨੂੰ ਬਹੁਤ ਰਾਹਤ ਮਿਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਸਬ ਡਵੀਜ਼ਨ ਚ ਸਰਕਾਰ ਤੁਹਾਡੇ ਦੁਆਰ ਸਕੀਮ ਤਹਿਤ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ‘ਚ ਕੈਂਪ ਚੱਲ ਰਹੇ ਹਨ। ਲੋਕਾਂ ਨੂੰ ਦਫ਼ਤਰਾਂ ਚ ਖੱਜਲ-ਖੁਆਰ ਹੋਣ ਦੀ ਲੋੜ ਨਹੀਂ, ਲੋਕ ਆਪਣੇ ਕੰਮ ਆਪਣੇ ਘਰਾਂ ‘ਚ ਬੈਠੇ ਹੀ ਕਰਵਾ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।