ਚੰਡੀਗੜ੍ਹ, 19 ਜੂਨ 2023: ਪੰਜਾਬ ਕੈਬਨਿਟ ਨੇ ਅੱਜ ਅਕਾਦਮਿਕ ਸੈਸ਼ਨ 2023-24 ਤੋਂ ਕੰਮ ਲਈ ਅੰਗਰੇਜ਼ੀ ਵਿੱਚ ਸੰਚਾਰ ਦੀ ਯੋਗਤਾ ਵਧਾਉਣ ਵਾਸਤੇ ਉੱਚ ਸਿੱਖਿਆ ਵਿਭਾਗ ਦੀ ਅਗਵਾਈ ਹੇਠ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ਸਿਖਲਾਈ ਕੋਰਸ ਸ਼ੁਰੂ ਕਰਨ ਲਈ ਬ੍ਰਿਟਿਸ਼ ਕੌਂਸਲ ਨਾਲ ਸਮਝੌਤਾ ਸਹੀਬੱਧ ਕਰਨ ਲਈ ਉੱਚ ਸਿੱਖਿਆ ਵਿਭਾਗ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਫੈਸਲੇ ਤਹਿਤ ਮੁੱਢਲੇ ਪੜਾਅ ਵਿੱਚ ਪੰਜ ਹਜ਼ਾਰ ਵਿਦਿਆਰਥੀ ਕਵਰ ਹੋਣਗੇ। ਇਸ ਆਨਲਾਈਨ ਸਿਖਲਾਈ ਕੋਰਸ ਨਾਲ ਵਿਦਿਆਰਥੀਆਂ ਦਾ ਪੇਸ਼ੇਵਰ ਹਾਲਾਤ ਵਿੱਚ ਅੰਗਰੇਜ਼ੀ ਭਾਸ਼ਾ ਵਿੱਚ ਸੰਚਾਰ ਕਰਨ ਦਾ ਭਰੋਸਾ ਵਧੇਗਾ। ਇਸ ਨਾਲ ਨਾ ਸਿਰਫ਼ ਵਿਦਿਆਰਥੀਆਂ ਦਾ ਸਵੈ-ਵਿਸ਼ਵਾਸ ਵਧੇਗਾ, ਸਗੋਂ ਵਿਦਿਆਰਥੀ ਪ੍ਰਾਈਵੇਟ ਤੇ ਸਰਕਾਰੀ ਖੇਤਰ ਵਿੱਚ ਨੌਕਰੀਆਂ ਹਾਸਲ ਕਰਨ ਦੇ ਵੱਧ ਯੋਗ ਹੋ ਸਕਣਗੇ ਅਤੇ ਉਨ੍ਹਾਂ ਵਿੱਚ ਉੱਦਮੀਆਂ ਵਜੋਂ ਸੰਚਾਰ ਕਰਨ ਦੀ ਯੋਗਤਾ ਵੀ ਵਧੇਗੀ।