chandigarh news

ਪੰਜਾਬ ਸਿਵਲ ਸਕੱਤਰੇਤ ਨੂੰ ਉਡਾਉਣ ਦੀ ਧਮਕੀ ਵਾਲਾ ਗ੍ਰਿਫਤਾਰ, ਪੁਲਿਸ ਨੂੰ ਮਿਲਿਆ ਰਿਮਾਂਡ

ਚੰਡੀਗੜ੍ਹ, 05 ਜੂਨ 2026: ਚੰਡੀਗੜ੍ਹ ਪੁਲਿਸ ਨੇ ਵੀਰਵਾਰ ਰਾਤ ਨੂੰ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਮਾਮਲੇ ‘ਚ ਪੱਛਮੀ ਬੰਗਾਲ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ। ਚੰਡੀਗੜ੍ਹ ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ ਇੱਕ ਦਿਨ ਦੀ ਪੁਲਿਸ ਰਿਮਾਂਡ ‘ਚ ਭੇਜ ਦਿੱਤਾ ਗਿਆ। ਰਿਮਾਂਡ ਦੌਰਾਨ, ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਉਸਨੇ ਪੰਜਾਬ ਸਿਵਲ ਸਕੱਤਰੇਤ ਨੂੰ ਧਮਕੀ ਭਰਿਆ ਈਮੇਲ ਕਿਉਂ ਭੇਜਿਆ

ਪੁਲਿਸ ਦੇ ਮੁਤਾਬਕ, ਸੈਕਟਰ 3 ਪੁਲਿਸ ਸਟੇਸ਼ਨ ‘ਚ ਇੱਕ ਐਫਆਈਆਰ ਦਰਜ ਕੀਤੀ ਗਈ ਸੀ। ਜਾਂਚ ਦੌਰਾਨ, ਸੌਰਵ ਬਿਸਵਾਸ ਨੂੰ ਧਮਕੀ ਭਰਿਆ ਈਮੇਲ ਭੇਜਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਵਿਰੁੱਧ ਐਨਐਸਏ ਅਤੇ ਆਈਟੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।

ਜਾਂਚ ਦੌਰਾਨ, ਪੁਲਿਸ ਨੂੰ ਪਤਾ ਲੱਗਿਆ ਕਿ ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਪੱਲੀ ਬਾਜ਼ਾਰ ਦੇ ਗੋਬਿੰਦ ਪੱਲੀ ਦੇ ਰਹਿਣ ਵਾਲੇ ਸੌਰਵ ਬਿਸਵਾਸ ਨੇ ਬੰਬ ਨਾਲ ਉਡਾਉਣ ਵਾਲੀ ਈਮੇਲ ਪੰਜਾਬ ਸਿਵਲ ਸਕੱਤਰੇਤ ਦੇ ਅਧਿਕਾਰਤ ਈਮੇਲ ਪਤੇ ‘ਤੇ ਭੇਜੀ ਸੀ। ਈਮੇਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੂੰ ਸੁਚੇਤ ਕਰ ਦਿੱਤਾ ਗਿਆ ਸੀ, ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।

ਤਕਨੀਕੀ ਜਾਂਚ, ਈਮੇਲ ਟਰੈਕਿੰਗ ਅਤੇ ਹੋਰ ਡਿਜੀਟਲ ਸਬੂਤਾਂ ਦੇ ਆਧਾਰ ‘ਤੇ, ਪੁਲਿਸ ਨੇ ਮੁਲਜ਼ਮ ਨੂੰ ਲੱਭ ਲਿਆ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਧਮਕੀ ਭਰਿਆ ਈਮੇਲ ਭੇਜਣ ਦੇ ਪਿੱਛੇ ਦੇ ਉਦੇਸ਼ ਦਾ ਪਤਾ ਲਗਾਉਣ ਲਈ ਉਕਤ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕੀ ਇਸ ਮਾਮਲੇ ‘ਚ ਕੋਈ ਹੋਰ ਵਿਅਕਤੀ ਸ਼ਾਮਲ ਹੈ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।

Read More: ਪੰਜਾਬ ਸਿਵਲ ਸਕੱਤਰੇਤ ਤੇ ਹੋਰ ਧਾਰਮਿਕ ਸਥਾਨਾਂ ਨੂੰ ਬੰ.ਬ ਨਾਲ ਉਡਾਉਣ ਦੀ ਮਿਲੀ ਧਮਕੀ

ਵਿਦੇਸ਼

Scroll to Top