ਹੜ੍ਹ ਪੀੜਤ

ਪੈਸਕੋ ਦੇ ਮੁਲਜ਼ਮਾਂ ਵੱਲੌਂ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਰਾਹਤ ਫੰਡ ‘ਚ 5 ਲੱਖ ਰੁਪਏ ਦਾਨ

ਚੰਡੀਗੜ੍ਹ, 06 ਸਤੰਬਰ 2025: ਪੰਜਾਬ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕਰਮਚਾਰੀਆਂ ਨੇ ਸਵੈ-ਇੱਛਾ ਨਾਲ ਇੱਕ ਦਿਨ ਦੀ ਤਨਖ਼ਾਹ ਦਾਨ ਕਰਕੇ ਮੁੱਖ ਮੰਤਰੀ ਰਾਹਤ ਫੰਡ ‘ਚ 5 ਲੱਖ ਰੁਪਏ ਦਾ ਯੋਗਦਾਨ ਦਿੱਤਾ ਹੈ।

ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਪੈਸਕੋ ਕਰਮਚਾਰੀਆਂ ਦੇ ਕਦਮ ਦੀ ਸ਼ਲਾਘਾ ਕੀਤੀ ਉਨ੍ਹਾਂ ਕਿਹਾ ਕਿ “ਸਾਬਕਾ ਸੈਨਿਕ ਸੰਕਟ ਦੇ ਸਮੇਂ ਹਮੇਸ਼ਾ ਮਜ਼ਬੂਤੀ ਨਾਲ ਖੜ੍ਹੇ ਰਹਿੰਦੇ ਹਨ। ਇਹ ਯੋਗਦਾਨ ਆਪਣੀ ਸਰਗਰਮ ਸੇਵਾ ਤੋਂ ਇਲਾਵਾ ਸਮਾਜ ਦੀ ਸੇਵਾ ਕਰਨ ਦੀ ਉਨ੍ਹਾਂ ਦੀ ਮਜ਼ਬੂਤ ​​ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੈਂ ਪੇਸਕੋ ਦੇ ਸਾਰੇ ਕਰਮਚਾਰੀਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਕਿ ਉਹ ਇਨ੍ਹਾਂ ਮੁਸ਼ਕਿਲ ਸਮਿਆਂ ‘ਚ ਸਾਡੇ ਸਾਥੀ ਪੰਜਾਬੀਆਂ ਦੀ ਮੱਦਦ ਲਈ ਅੱਗੇ ਆਏ ਹਨ |

ਪੈਸਕੋਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਨੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੂੰ ਇਸ ਯੋਗਦਾਨ ਦੇ ਵੇਰਵਿਆਂ ਬਾਰੇ ਜਾਣਕਾਰੀ ਦਿੱਤੀ।

Read More: ਘੱਗਰ ਦੇ ਪਾਣੀ ਦੀ ਸਥਿਤੀ ’ਤੇ ਪ੍ਰਸ਼ਾਸਨ ਦੀ ਨਜ਼ਰ, ਹਰਚੰਦਪੁਰਾ ਬੰਨ੍ਹ ਕੀਤਾ ਹੋਰ ਮਜ਼ਬੂਤ: SDM ਪਾਤੜਾਂ

Scroll to Top