ਚੰਡੀਗੜ੍ਹ, 10 ਅਕਤੂਬਰ 2025: ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੇ ਚੰਡੀਗੜ੍ਹ ਵਿਖੇ ਅੱਜ ਆਪਣਾ 47ਵਾਂ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਸੀਨੀਅਰ ਅਧਿਕਾਰੀ, ਕਰਮਚਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਪੈਸਕੋ ਸਾਬਕਾ ਸੈਨਿਕਾਂ ਨੂੰ ਪੰਜਾਬ ਭਰ ‘ਚ ਰੁਜ਼ਗਾਰ ਮੁਹਈਆ ਕਰਵਾਉਣ ਲਈ ਅਹਿਮ ਭੂਮਿਕਾ ਨਿਭਾ ਰਿਹਾ ਹੈ।
ਪੈਸਕੋ ਦੇ ਪ੍ਰਬੰਧਕ ਨਿਰਦੇਸ਼ਕ, ਮੇਜਰ ਜਨਰਲ ਹਰਮਨਦੀਪ ਸਿੰਘ (ਰਿ.) ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਅਦਾਰੇ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕੰਮ ਪ੍ਰਤੀ ਦ੍ਰਿੜਤਾ ਤੇ ਅਨੁਸ਼ਾਸਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੈਸਕੋ, ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਤੇ ਦਿਸ਼ਾ-ਨਿਰਦੇਸ਼ ਹੇਠ, ਸਾਬਕਾ ਸੈਨਿਕਾਂ ਦੀ ਭਲਾਈ ਅਤੇ ਰੁਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਇੱਕ ਸਾਲ ਦੌਰਾਨ ਪੈਸਕੋ ਵੱਲੋਂ 6,000 ਤੋਂ ਵੱਧ ਸਾਬਕਾ ਸੈਨਿਕਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਹਨ, ਜੋ ਪੰਜਾਬ ਸਰਕਾਰ ਦੀ ਸੈਨਿਕਾਂ ਦੀ ਭਲਾਈ ਅਤੇ ਪੁਨਰਵਾਸ ਪ੍ਰਤੀ ਮਜ਼ਬੂਤ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪੈਸਕੋ ਅੱਗੇ ਵੀ ਸਾਬਕਾ ਸੈਨਿਕਾਂ ਲਈ ਹੋਰ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਰਹੇਗੀ।
Read More: ਪੈਸਕੋ ਦੇ ਮੁਲਜ਼ਮਾਂ ਵੱਲੌਂ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਰਾਹਤ ਫੰਡ ‘ਚ 5 ਲੱਖ ਰੁਪਏ ਦਾਨ