ਚੰਡੀਗੜ੍ਹ, 26 ਜੂਨ 2024: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਖਤਰਨਾਕ ਕੀਟਨਾਸ਼ਕਾਂ ਤੇ ਦਵਾਈਆਂ (Pesticides) ਦੀ ਵਰਤੋਂ ਨੂੰ ਘਟਾਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿ ਕਿ ਮਨੁੱਖੀ ਜੀਵਨ ਨੂੰ ਬਚਾਉਣ ਅਤੇ ਚੰਗੀ ਸਿਹਤ ਦੇਣ ਲਈ ਇਹ ਮੁੱਦਾ ਕਾਫ਼ੀ ਅਹਿਮ ਹੋ ਜਾਂਦਾ ਹੈ, ਜਿਸ ਨੂੰ ਸੁਚੱਜਾ ਢੰਗ ਆਪਣਾ ਕੇ ਹੱਲ ਕੀਤਾ ਜਾਣਾ ਚਾਹੀਦਾ ਹੈ |
ਪੰਜਾਬ ਵਿਧਾਨ ਸਭਾ ਸਕੱਤਰੇਤ ‘ਚ ਅੱਜ ਖਤਰਨਾਕ ਕੀਟਨਾਸ਼ਕਾਂ ਦੀ ਵਰਤੋਂ ਦੇ ਮੁੱਦੇ ਕਰਵਾਈ ਵਰਕਸ਼ਾਪ ‘ਚ ਮੁੱਖ ਮਹਿਮਾਨ ਵਜੋਂ ਪਹੁੰਚੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਨੇ ਆਜ਼ਾਦੀ ਦੇ ਸੰਘਰਸ਼ ਅਤੇ ਅੰਨ ਪੈਦਾ ਕਰਕੇ ਦੇਸ਼ ‘ਚ ਮੋਹਰੀ ਰਿਹਾ | ਉਨ੍ਹਾਂ ਕਿਹਾ ਹੁਣ ਪੰਜਾਬ ਖਤਰਨਾਕ ਕੀਟਨਾਸ਼ਕਾਂ ਦੀ ਵਰਤੋਂ ਘਟਾ ਕੇ ਵਧੀਆ ਅਨਾਜ ਤੇ ਫਸਲਾਂ ਪੈਦਾ ਕਰਨ ‘ਚ ਵੀ ਮੋਹਰੀ ਬਣੇਗਾ ।
ਸਪੀਕਰ ਸੰਧਵਾਂ ਨੇ ਵਿਰਾਸਤੀ ਖੇਤੀ ਅਤੇ ਜੈਵਿਕ ਖੇਤੀ ਦੀਆਂ ਤਕਨੀਕਾਂ ਦੀ ਵਰਤੋਂ ‘ਤੇ ਜ਼ੋਰ ਦਿੱਤਾ ਉਨ੍ਹਾਂ ਕਿਹਾ ਕਿ ਕੀਟਨਾਸ਼ਕ ਦਵਾਈਆਂ (Pesticides) ਤੇ ਕੈਮੀਕਲਾਂ ਨਾਲ ਲੋਕਾਂ ਦੀ ਸਿਹਤ ਅਤੇ ਵਾਤਾਵਰਨ ਨੂੰ ਖਤਰਨਾਕ ਦਿਸ਼ਾ ਵੱਲ ਜਾ ਰਿਹਾ ਹੈ ਅਤੇ ਇਸ ਸੰਬੰਧੀ ਕਿਸਾਨਾਂ, ਲੋਕਾਂ ਅਤੇ ਸਮਾਜ ਨੂੰ ਜਾਗਰੂਕ ਕਰਨਾ ਬਹੁਤ ਲਾਜ਼ਮੀ ਹੈ |
ਸ. ਸੰਧਵਾਂ ਨੇ ਕਿਹਾ ਕਿ ਮਨੁੱਖ ਸਿਹਤ ਤੱਕ ਇਹ ਕੀਟਨਾਸ਼ਕਾਂ ਦਵਾਈਆਂ ਹਵਾ, ਧਰਤੀ, ਬੂਟਿਆਂ ਅਤੇ ਪਾਣੀ ਰਾਹੀਂ ਪਹੁੰਚ ਰਹੀਆਂ ਹਨ ਅਤੇ ਸਿਹਤ ‘ਤੇ ਬੁਰਾ ਪ੍ਰਭਾਵ ਪਾ ਰਹੀਆਂ ਹਨ। ਸੂਬੇ ‘ਚ ਜਿਨ੍ਹਾਂ ਕੀਟਨਾਸ਼ਕ ਦਵਾਈਆਂ ਦੀ ਵਰਤੋਂ ‘ਤੇ ਪਾਬੰਦੀ ਲਗਾਈ ਹੈ, ਇਸ ਲਈ ਹੋਰ ਸਖਤੀ ਨਾਲ ਨਜਿੱਠਿਣ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਵੱਧ ਮੁਨਾਫਾ ਲਈ ਖਤਰਨਾਕ ਕੀਟਨਾਸ਼ਕ ਵਰਤਣ ਦਾ ਰੁਝਾਨ ਬੇਹੱਦ ਖਤਰਨਾਕ ਹੈ |
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਟਨਾਸ਼ਕਾਂ ਦੀ ਵਰਤੋਂ ਮਨੁੱਖੀ ਸਿਹਤ ਲਈ ਅਕਫੀ ਖਤਰਨਾਕ ਹੱਦ ਤੱਕ ਪਹੁੰਚ ਗਈਆਂ ਹਨ | ਉਨ੍ਹਾਂ ਕਿਹਾ ਉਦਯੋਗਾਂ ਦੇ ਪਾਣੀ ਨਾਲ ਧਰਤੀ ਹੇਠਾਂ ਯੂਰੇਨੀਅਮ ਤੇ ਖਤਰਨਾਕ ਕੈਮੀਕਲਾਂ ਦਾ ਪੱਧਰ ਵਧਦਾ ਜਾ ਰਿਹਾ ਹੈ, ਇਸਨੂੰ ਘਟਾਉਣਾ ਬਹੁਤ ਜ਼ਰੂਰੀ ਹੈ | ਇਸ ਨਾਲ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਪੈਦਾ ਹੁੰਦੀਆਂ ਹਨ | ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਸੂਬਾ ਸਰਕਾਰ ਨੇ 10 ਕੀਟਨਾਸ਼ਕ ਦਵਾਈਆਂ ‘ਤੇ ਪਾਬੰਧੀ ਲਾਈ ਹੋਈ ਹੈ | ਇਨ੍ਹਾਂ ਬੈਨ ਕੀਤੀਆਂ ਦਵਾਈਆਂ ਦੀ ਵਰਤੋਂ ਦੀ ਕਿਸੇ ਨੂੰ ਇਜਾਜ਼ਤ ਨਹੀਂ ਹੈ।