ਚੰਡੀਗੜ੍ਹ, 05 ਅਪ੍ਰੈਲ 2023: 14 ਵਿਰੋਧੀ ਪਾਰਟੀਆਂ ਵੱਲੋਂ ਜਾਂਚ ਏਜੰਸੀਆਂ ਦੀ ਦੁਰਵਰਤੋਂ ਦਾ ਦੋਸ਼ ਲਾਇਆ ਗਿਆ ਸੀ। ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਗਿਆ ਅਤੇ ਸੁਪਰੀਮ ਕੋਰਟ (Supreme Court) ਤੋਂ ਕੁਝ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਪਰ ਸੁਪਰੀਮ ਕੋਰਟ ਇਸ ਮਾਮਲੇ ਵਿੱਚ ਕੋਈ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ |
ਸੀਜੇਆਈ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਬੁੱਧਵਾਰ ਨੂੰ ਸੁਣਵਾਈ ਦੌਰਾਨ ਕਿਹਾ ਕਿ ਸਿਆਸਤਦਾਨਾਂ ਲਈ ਵੱਖਰੇ ਨਿਯਮ ਨਹੀਂ ਹੋ ਸਕਦੇ । ਅਦਾਲਤ (Supreme Court) ਦੀ ਇਸ ਟਿੱਪਣੀ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ। ਪਟੀਸ਼ਨ ਵਿੱਚ ਇਨ੍ਹਾਂ ਧਿਰਾਂ ਨੇ ਗ੍ਰਿਫ਼ਤਾਰੀ, ਰਿਮਾਂਡ ਅਤੇ ਜ਼ਮਾਨਤ ਸਬੰਧੀ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਸੀ।
ਜਾਣਕਾਰੀ ਲਈ ਦੱਸ ਦਈਏ ਕਿ 14 ਵਿਰੋਧੀ ਪਾਰਟੀਆਂ ਨੇ ਮਿਲ ਕੇ ਪਟੀਸ਼ਨ ਦਾਇਰ ਕੀਤੀ ਸੀ। ਉਸ ਪਟੀਸ਼ਨ ਰਾਹੀਂ ਦੋਸ਼ ਲਾਇਆ ਗਿਆ ਸੀ ਕਿ ਕੇਂਦਰ ਸਰਕਾਰ ਵੱਲੋਂ ਜਾਂਚ ਏਜੰਸੀਆਂ ਨੂੰ ਵਿਰੋਧੀ ਆਗੂਆਂ ਖ਼ਿਲਾਫ਼ ਵਰਤਿਆ ਜਾ ਰਿਹਾ ਹੈ। ਮੰਗ ਕੀਤੀ ਗਈ ਕਿ ਇਸ ਨੂੰ ਤੁਰੰਤ ਪ੍ਰਭਾਵ ਨਾਲ ਰੋਕਿਆ ਜਾਵੇ। ਪਰ ਸੁਪਰੀਮ ਕੋਰਟ ਨੇ ਇਸ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।