Amritpal Singh

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ

ਚੰਡੀਗੜ੍ਹ, 20 ਮਾਰਚ 2023: ਅੰਮ੍ਰਿਤਪਾਲ ਸਿੰਘ (Amritpal Singh) ਨੂੰ ਲੈ ਕੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਹ ਪਟੀਸ਼ਨ ‘ਵਾਰਿਸ ਪੰਜਾਬ ਦੇ’ ਦੇ ਜੱਥੇਬੰਦੀ ਦੇ ਲੀਗਲ ਐਡਵਾਈਜ਼ਰ ਐਡਵੋਕੇਟ ਇਮਾਨ ਸਿੰਘ ਖਾਰਾ ਨੇ ਦਾਇਰ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦਾ ਮਨੁੱਖੀ ਅਧਿਕਾਰ ਦੇ ਅੰਡਰ ਆਰਟੀਕਲ 21 ਖ਼ਤਰੇ ਵਿੱਚ ਹੈ | ਇਸਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ਤਾਂ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇ | ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ‘ਤੇ ਮੰਗਲਵਾਰ ਨੂੰ ਸੁਣਵਾਈ ਹੋਵੇਗੀ। ਹਾਈਕੋਰਟ ਨੇ ਫਿਲਹਾਲ ਵਾਰੰਟ ਅਫਸਰ ਨਿਯੁਕਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

 

ਵਿਦੇਸ਼

Scroll to Top