Site icon TheUnmute.com

ਕੌਲਿਜੀਅਮ ਮੀਟਿੰਗ ਦਾ ਵੇਰਵਾ ਮੰਗਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ

Supreme Court

ਚੰਡੀਗੜ੍ਹ 09 ਦਸੰਬਰ 2022: ਸੁਪਰੀਮ ਕੋਰਟ (Supreme Court) ਨੇ ਸ਼ੁੱਕਰਵਾਰ ਨੂੰ ਆਰਟੀਆਈ ਤਹਿਤ ਕੌਲਿਜੀਅਮ ਮੀਟਿੰਗ ਦੇ ਵੇਰਵਿਆਂ ਦਾ ਖ਼ੁਲਾਸਾ ਕਰਨ ਦੀ ਮੰਗ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ। ਪਟੀਸ਼ਨ ‘ਚ ਸੂਚਨਾ ਦੇ ਅਧਿਕਾਰ ਤਹਿਤ 12 ਦਸੰਬਰ 2018 ਨੂੰ ਹੋਈ ਸੁਪਰੀਮ ਕੋਰਟ ਕੌਲਿਜੀਅਮ ਦੀ ਬੈਠਕ ਦਾ ਵੇਰਵਾ ਮੰਗਿਆ ਗਿਆ ਸੀ।

ਪਟੀਸ਼ਨ ਨੂੰ ਖਾਰਜ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਕਾਲਜੀਅਮ ਮੀਟਿੰਗ ਦੀ ਚਰਚਾ ਨੂੰ ਲੋਕਾਂ ਦੇ ਸਾਹਮਣੇ ਨਹੀਂ ਲਿਆਂਦਾ ਜਾ ਸਕਦਾ, ਸਿਰਫ਼ ਕੌਲਿਜੀਅਮ ਦੇ ਅੰਤਿਮ ਫੈਸਲੇ ਨੂੰ ਵੈੱਬਸਾਈਟ ‘ਤੇ ਅਪਲੋਡ ਕਰਨ ਦੀ ਲੋੜ ਹੈ। ਅਦਾਲਤ ਨੇ ਕਿਹਾ ਕਿ ਸਿਰਫ਼ ਅੰਤਮ ਮਤੇ ਨੂੰ ਹੀ ਫ਼ੈਸਲਾ ਮੰਨਿਆ ਜਾ ਸਕਦਾ ਹੈ ਅਤੇ ਜੋ ਵੀ ਚਰਚਾ ਕੀਤੀ ਜਾਂਦੀ ਹੈ, ਉਹ ਜਨਤਕ ਖੇਤਰ ਵਿੱਚ ਨਹੀਂ ਹੋਣੀ ਚਾਹੀਦੀ, ਖਾਸ ਕਰਕੇ ਆਰਟੀਆਈ ਐਕਟ ਦੇ ਤਹਿਤ।

ਇਹ ਪਟੀਸ਼ਨ ਆਰਟੀਆਈ ਕਾਰਕੁਨ ਅੰਜਲੀ ਭਾਰਦਵਾਜ ਨੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਦਾਇਰ ਕੀਤੀ ਸੀ। ਭਾਰਦਵਾਜ ਨੇ ਦਸੰਬਰ 2018 ਵਿੱਚ ਹੋਈ ਕੌਲਿਜੀਅਮ ਮੀਟਿੰਗ ਦੇ ਫੈਸਲੇ ਨੂੰ ਜਨਤਕ ਕਰਨ ਦੀ ਮੰਗ ਕੀਤੀ ਸੀ, ਜਿਸ ਵਿੱਚ ਹਾਈ ਕੋਰਟ ਦੇ ਦੋ ਚੀਫ਼ ਜਸਟਿਸਾਂ ਨੂੰ ਉੱਚਾ ਚੁੱਕਣ ਦੀ ਸਿਫ਼ਾਰਸ਼ ਕੀਤੀ ਗਈ ਸੀ।

Exit mobile version