25 ਨਵੰਬਰ 2026 : ਦਿੱਲੀ ਹਾਈ ਕੋਰਟ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਲਾਂਘਾ ਬੰਦ ਕਰਨ ਦਾ ਫ਼ੈਸਲਾ ਕੇਂਦਰ ਸਰਕਾਰ ਦੀ ਨੀਤੀ ਨਾਲ ਜੁੜਿਆ ਹੋਇਆ ਹੈ ਅਤੇ ਇਸ ਵਿੱਚ ਅਦਾਲਤੀ ਦਖ਼ਲ ਦੀ ਲੋੜ ਨਹੀਂ ਹੈ। ਇਹ ਪਟੀਸ਼ਨ ‘ਪਾਰਦਰਸ਼ਿਤਾ ਪਬਲਿਕ ਵੈੱਲਫੇਅਰ ਫਾਊਂਡੇਸ਼ਨ’ ਵੱਲੋਂ ਦਾਇਰ ਕੀਤੀ ਗਈ ਸੀ। ਅਦਾਲਤ ਨੇ ਕਿਹਾ ਕਿ ਸੰਸਥਾ ਵੱਲੋਂ ਸਰਕਾਰ ਨੂੰ ਭੇਜੇ ਗਏ ਮੰਗ ਪੱਤਰ ‘ਤੇ ਸਬੰਧਤ ਅਧਿਕਾਰੀ ਵਿਚਾਰ ਕਰਨਗੇ।
ਜ਼ਿਕਰਯੋਗ ਹੈ ਕਿ 9 ਨਵੰਬਰ 2019 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਗਿਆ ਸੀ। ਇਸ ਰਾਹੀਂ ਭਾਰਤੀ ਸ਼ਰਧਾਲੂ ਬਿਨਾਂ ਵੀਜ਼ੇ ਤੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕਦੇ ਸਨ। ਹਾਲਾਂਕਿ, ਪਹਿਲਗਾਮ ਹਮਲੇ ਤੋਂ ਬਾਅਦ 7 ਮਈ 2025 ਨੂੰ ਭਾਰਤ ਨੇ ਇਸ ਲਾਂਘੇ ਦਾ ਸੰਚਾਲਨ ਮੁਅੱਤਲ ਕਰ ਦਿੱਤਾ ਸੀ।
READ MORE : ਦਿੱਲੀ ਦੇ ਕੈਫੇ ‘ਚ 22 ਸਾਲਾ ਔਰਤ ਨਾਲ ਗੈਂ.ਗ.ਰੇ.ਪ ਦਾ ਮਾਮਲਾ, ਦੋ ਔਰਤਾਂ ਸਮੇਤ ਤਿੰਨ ਗ੍ਰਿਫ਼.ਤਾਰ




