Site icon TheUnmute.com

ਰਾਸ਼ਟਰਪਤੀ ਤੋਂ ਨਵੇਂ ਸੰਸਦ ਭਵਨ ਦਾ ਉਦਘਾਟਨ ਕਰਵਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ

free schemes

ਚੰਡੀਗੜ੍ਹ, 26 ਮਈ, 2023: ਸੁਪਰੀਮ ਕੋਰਟ (Supreme Court) ਨੇ ਸੰਸਦ ਭਵਨ ਦੀ ਨਵੀਂ ਇਮਾਰਤ ਦੇ ਉਦਘਾਟਨ ਨੂੰ ਲੈ ਕੇ ਚੱਲ ਰਹੇ ਵਿਵਾਦ ਨਾਲ ਸਬੰਧਤ ਜਨਹਿੱਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਖੁਦ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ । ਪਟੀਸ਼ਨ ਵਿੱਚ ਸੁਪਰੀਮ ਕੋਰਟ (Supreme Court) ਤੋਂ ਨਵੀਂ ਇਮਾਰਤ ਦਾ ਉਦਘਾਟਨ ਰਾਸ਼ਟਰਪਤੀ ਵੱਲੋਂ ਕਰਵਾਉਣ ਲਈ ਲੋਕ ਸਭਾ ਸਕੱਤਰੇਤ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ।

ਇਹ ਜਨਹਿੱਤ ਪਟੀਸ਼ਨ ਸੁਪਰੀਮ ਕੋਰਟ ਦੇ ਵਕੀਲ ਸੀਆਰ ਜਯਾ ਸੁਕਿਨ ਨੇ ਦਾਇਰ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਨੇ ਉਦਘਾਟਨ ਸਮਾਗਮ ਵਿਚ ਰਾਸ਼ਟਰਪਤੀ ਨੂੰ ਸ਼ਾਮਲ ਨਾ ਕਰਕੇ ਭਾਰਤੀ ਸੰਵਿਧਾਨ ਦੀ ਉਲੰਘਣਾ ਕੀਤੀ ਹੈ। ਅਜਿਹਾ ਕਰਕੇ ਸੰਵਿਧਾਨ ਦਾ ਸਨਮਾਨ ਨਹੀਂ ਕੀਤਾ ਜਾ ਰਿਹਾ ਹੈ।

ਸੰਸਦ ਭਾਰਤ ਦੀ ਸਰਵਉੱਚ ਵਿਧਾਨਕ ਸੰਸਥਾ ਹੈ। ਭਾਰਤੀ ਸੰਸਦ ਵਿੱਚ ਰਾਸ਼ਟਰਪਤੀ ਅਤੇ ਦੋ ਸਦਨ ਰਾਜ ਸਭਾ ਅਤੇ ਲੋਕ ਸਭਾ ਸ਼ਾਮਲ ਹਨ। ਰਾਸ਼ਟਰਪਤੀ ਕੋਲ ਕਿਸੇ ਵੀ ਸਦਨ ਨੂੰ ਬੁਲਾਉਣ ਅਤੇ ਮੁਅੱਤਲ ਕਰਨ ਦਾ ਅਧਿਕਾਰ ਹੈ। ਇਸਦੇ ਨਾਲ ਹੀ ਰਾਸ਼ਟਰਪਤੀ ਕੋਲ ਸੰਸਦ ਜਾਂ ਲੋਕ ਸਭਾ ਨੂੰ ਭੰਗ ਕਰਨ ਦਾ ਅਧਿਕਾਰ ਹੈ। ਅਜਿਹੇ ਵਿੱਚ ਸੰਸਦ ਦੀ ਨਵੀਂ ਇਮਾਰਤ ਦਾ ਉਦਘਾਟਨ ਰਾਸ਼ਟਰਪਤੀ ਵੱਲੋਂ ਕੀਤਾ ਜਾਣਾ ਚਾਹੀਦਾ ਹੈ।

Exit mobile version