Petrol and diesel

ਪੰਜ ਦਿਨਾਂ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਚੌਥੀ ਵਾਰ ਹੋਇਆ ਵਾਧਾ, ਜਾਣੋ ਨਵੇਂ ਰੇਟ

ਨਵੀਂ ਦਿੱਲੀ 26 ਮਾਰਚ 2022 : ਦੇਸ਼ ਵਿਚ ਤੇਲ ਮਾਰਕੀਟਿੰਗ ਕੰਪਨੀਆਂ (Oil marketing companies) ਨੇ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਵਿਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਪਿਛਲੇ ਪੰਜ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਚੌਥੀ ਵਾਰ ਵਾਧਾ ਹੋਇਆ ਹੈ। ਰਾਜਧਾਨੀ ਦਿੱਲੀ ‘ਚ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ‘ਚ ਵਾਧੇ ਨਾਲ ਇੱਥੇ ਪੈਟਰੋਲ 98.61 ਰੁਪਏ ਅਤੇ ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਜਦਕਿ ਸ਼ੁੱਕਰਵਾਰ ਨੂੰ ਪੈਟਰੋਲ ਦੀ ਕੀਮਤ 97.81 ਅਤੇ ਡੀਜ਼ਲ 89.07 ਸੀ।

ਤੇਲ ਕੰਪਨੀਆਂ ਨੇ 137 ਦਿਨਾਂ ਦੀ ਸਥਿਰਤਾ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ(Petrol and diesel)  ਦੀਆਂ ਕੀਮਤਾਂ ਵਧਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਕਾਰਨ ਹੁਣ ਤੱਕ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਵਿੱਚ 3.20 ਪੈਸੇ ਦਾ ਵਾਧਾ ਹੋ ਚੁੱਕਾ ਹੈ। ਇਸ ਵਾਧੇ ਕਾਰਨ ਮੁੰਬਈ ‘ਚ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ 113.35 ਰੁਪਏ ਅਤੇ 97.55 ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ।

ਯੂਕਰੇਨ ‘ਤੇ ਰੂਸ ਦੇ ਹਮਲੇ ਕਾਰਨ ਵਿਸ਼ਵਵਿਆਪੀ ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਵਿਚ ਵਿਘਨ ਪੈਣ ਦੇ ਡਰ ਤੋਂ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ਵਿਚ ਉਛਾਲ ਆਇਆ ਹੈ। ਇਸ ਕਾਰਨ ਕੌਮਾਂਤਰੀ ਪੱਧਰ ‘ਤੇ ਕੱਚਾ ਤੇਲ 13 ਸਾਲ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ।

ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਆ ਰਿਹਾ ਹੈ। ਲੰਡਨ ਬ੍ਰੈਂਟ ਕਰੂਡ 120.65 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 0.23 ਫੀਸਦੀ ਵਧ ਕੇ 112.60 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।

Scroll to Top