30 ਦਸੰਬਰ 2024: 2024 ਦੇ ਬਜਟ (budget) ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ ਅਤੇ ਇਸ ਵਾਰ ਪੈਟਰੋਲ ਅਤੇ(petrol and diesel) ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਅਹਿਮ ਐਲਾਨ ਹੋਣ ਦੀ ਉਮੀਦ ਹੈ। ਕਨਫੈਡਰੇਸ਼ਨ ਆਫ (Confederation of Indian Industry) ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨੇ ਸਰਕਾਰ ਤੋਂ ਪੈਟਰੋਲ ਅਤੇ ਡੀਜ਼ਲ ‘ਤੇ ਕੇਂਦਰੀ ਐਕਸਾਈਜ਼ (central excise duty) ਡਿਊਟੀ ਘਟਾਉਣ ਦੀ ਮੰਗ ਕੀਤੀ ਹੈ।
ਬਜਟ 2024 ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ ਅਤੇ ਸਾਰੇ ਪ੍ਰਮੁੱਖ ਸੈਕਟਰ ਸਰਕਾਰ ਤੋਂ ਆਪਣੀਆਂ ਮੰਗਾਂ ਰੱਖ ਰਹੇ ਹਨ। ਇਸ ਦੌਰਾਨ ਭਾਰਤ ਦੀ ਪ੍ਰਮੁੱਖ ਉਦਯੋਗਿਕ ਸੰਸਥਾ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨੇ ਪੈਟਰੋਲ-ਡੀਜ਼ਲ ਅਤੇ ਆਮਦਨ ਕਰ ਨਾਲ ਸਬੰਧਤ ਕਈ ਅਹਿਮ ਪ੍ਰਸਤਾਵ ਸਰਕਾਰ ਦੇ ਸਾਹਮਣੇ ਰੱਖੇ ਹਨ। ਜੇਕਰ ਇਹ ਮੰਗਾਂ ਮੰਨ ਲਈਆਂ ਜਾਂਦੀਆਂ ਹਨ ਤਾਂ ਇਸ ਦਾ ਸਿੱਧਾ ਫਾਇਦਾ ਆਮ ਜਨਤਾ ਨੂੰ ਹੋਵੇਗਾ।
ਸੀਆਈਆਈ ਨੇ ਪੈਟਰੋਲ ਅਤੇ ਡੀਜ਼ਲ ‘ਤੇ ਕੇਂਦਰੀ ਐਕਸਾਈਜ਼ ਡਿਊਟੀ ਘਟਾਉਣ ਦੀ ਸਿਫ਼ਾਰਸ਼ ਕੀਤੀ ਹੈ। ਮੌਜੂਦਾ ਸਮੇਂ ‘ਚ ਪੈਟਰੋਲ ‘ਤੇ 21 ਫੀਸਦੀ ਅਤੇ ਡੀਜ਼ਲ ‘ਤੇ 18 ਫੀਸਦੀ ਐਕਸਾਈਜ਼ ਡਿਊਟੀ ਲਗਾਈ ਜਾ ਰਹੀ ਹੈ, ਜਦਕਿ ਕੱਚੇ ਤੇਲ ਦੀਆਂ ਕੌਮਾਂਤਰੀ ਕੀਮਤਾਂ ‘ਚ 40 ਫੀਸਦੀ ਤੱਕ ਦੀ ਗਿਰਾਵਟ ਆਈ ਹੈ। ਇਸ ਕਾਰਨ ਇਨ੍ਹਾਂ ਈਂਧਨ ਦੀਆਂ ਕੀਮਤਾਂ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ, ਜਿਸ ਨਾਲ ਆਮ ਨਾਗਰਿਕਾਂ ਨੂੰ ਰਾਹਤ ਮਿਲ ਸਕਦੀ ਹੈ।
ਇਸ ਤੋਂ ਇਲਾਵਾ ਸੀਆਈਆਈ ਨੇ ਹੇਠਲੇ ਅਤੇ ਮੱਧ ਆਮਦਨ ਵਰਗ ਨੂੰ ਰਾਹਤ ਦੇਣ ਲਈ ਆਮਦਨ ਕਰ ਵਿੱਚ ਕਟੌਤੀ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਦਾ ਸੁਝਾਅ ਹੈ ਕਿ ਜਿਨ੍ਹਾਂ ਦੀ ਸਾਲਾਨਾ ਆਮਦਨ 20 ਲੱਖ ਰੁਪਏ ਤੱਕ ਹੈ, ਉਨ੍ਹਾਂ ਲਈ ਟੈਕਸ (tax) ਘੱਟ ਕੀਤਾ ਜਾਣਾ ਚਾਹੀਦਾ ਹੈ।
ਸੀਆਈਆਈ ਨੇ ਮਨਰੇਗਾ ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ (kisan sanman nidhi yojna) ਨਿਧੀ ਯੋਜਨਾ ਦੇ ਤਹਿਤ ਪ੍ਰਾਪਤ ਰਾਸ਼ੀ ਨੂੰ ਵਧਾਉਣ ਬਾਰੇ ਵੀ ਗੱਲ ਕੀਤੀ ਹੈ। ਵਰਤਮਾਨ ਵਿੱਚ, ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ, ਕਿਸਾਨਾਂ ਨੂੰ ਹਰ ਸਾਲ 6,000 ਰੁਪਏ ਮਿਲਦੇ ਹਨ, ਜੋ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਬਰਾਬਰ ਕਿਸ਼ਤਾਂ ਵਿੱਚ ਭੇਜੇ ਜਾਂਦੇ ਹਨ।
ਸੀਆਈਆਈ ਦਾ ਕਹਿਣਾ ਹੈ ਕਿ ਆਉਣ ਵਾਲੇ ਬਜਟ ਦਾ ਮੁੱਖ ਫੋਕਸ ਖਪਤ ਦੀ ਮੰਗ ਨੂੰ ਵਧਾਉਣ ‘ਤੇ ਹੋਣਾ ਚਾਹੀਦਾ ਹੈ, ਜਿਸ ਨਾਲ ਆਰਥਿਕਤਾ ਨੂੰ ਹੁਲਾਰਾ ਮਿਲੇਗਾ।
read more: Petrol and Diesel: ਸਾਲ ਦੇ ਅੰਤ ‘ਚ ਵਧੀ ਪੈਟਰੋਲ ਤੇ ਡੀਜ਼ਲ ਦੀ ਕੀਮਤ