Petrol Pump

ਪੰਜਾਬ ‘ਚ ਭਲਕੇ ਪੈਟਰੋਲ ਪੰਪ ਸ਼ਾਮ 4 ਵਜੇ ਤੱਕ ਰਹਿਣਗੇ ਬੰਦ, ਸਰਕਾਰ ਅੱਗੇ ਰੱਖੀਆਂ ਆਪਣੀ ਮੰਗਾਂ

ਚੰਡੀਗੜ੍ਹ, 15 ਫਰਵਰੀ 2024: ਆਪਣੀਆਂ ਮੰਗਾਂ ਨੂੰ ਲੈ ਕੇ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਪੈਟਰੋਲ ਪੰਪ (Petrol Pump) ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਪੈਟਰੋਲ ਪੰਪ ਮਾਲਕਾਂ ਨੇ ਅੱਜ ਪੂਰਾ ਦਿਨ ਕੰਪਨੀਆਂ ਤੋਂ ਪੈਟਰੋਲ ਨਾ ਖਰੀਦਣ ਦਾ ਫੈਸਲਾ ਕੀਤਾ ਹੈ, ਜਦਕਿ ਭਲਕੇ ਯਾਨੀ ਸ਼ੁੱਕਰਵਾਰ ਨੂੰ ਵੀ ਪੈਟਰੋਲ ਪੰਪ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ।

ਪੈਟਰੋਲ ਪੰਪ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਦੇ ਆਗੂ ਯੋਗਿੰਦਰ ਪਾਲ ਢੀਂਗਰਾ ਨੇ ਦੱਸਿਆ ਕਿ ਦਿੱਲੀ ਜਾਣ ਦੇ ਚਾਹਵਾਨ ਕਿਸਾਨਾਂ ਨੂੰ ਰੋਕਣ ਲਈ ਕੀਤੀ ਕਾਰਵਾਈ ਸਹੀ ਨਹੀਂ ਹੈ | ਉਨ੍ਹਾਂ ‘ਤੇ ਗੋਲੀਬਾਰੀ ਹੋ ਰਹੀ ਹੈ, ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਪਿੱਛੇ ਬੈਠੇ ਕਿਸਾਨਾਂ ‘ਤੇ ਡਰੋਨਾਂ ਨਾਲ ਹਮਲੇ ਕੀਤੇ ਜਾ ਰਹੇ ਹਨ ਜੋ ਕਿ ਨਿੰਦਣਯੋਗ ਹੈ। ਇਸ ਹਲਾਤ ਵਿੱਚ ਪੈਟਰੋਲ ਪੰਪ (Petrol Pump) ਡੀਲਰਜ਼ ਐਸੋਸੀਏਸ਼ਨ ਵੀ ਹੱਕ ਵਿੱਚ ਆ ਗਈ ਹੈ। ਇਸ ਦੇ ਨਾਲ ਹੀ 22 ਫਰਵਰੀ ਨੂੰ ਪੈਟਰੋਲ ਪੰਪਾਂ ਦੀ ਪੂਰੇ ਦਿਨ ਦੀ ਹੜਤਾਲ ਰੱਖੀ ਜਾਵੇਗੀ। ਇਸ ਦਿਨ ਵੀ ਕਿਸੇ ਵਾਹਨ ਵਿੱਚ ਪੈਟਰੋਲ ਨਹੀਂ ਪਾਇਆ ਜਾਵੇਗਾ।

ਪੈਟਰੋਲ ਪੰਪ ਮਾਲਕਾਂ ਦਾ ਕਹਿਣਾ ਹੈ ਕਿ ਸਮੇਂ ਦੇ ਨਾਲ ਹਰ ਵਿਅਕਤੀ ਦੀ ਆਮਦਨ ਵਧੀ ਹੈ। ਪਰ ਸਰਕਾਰ ਨੇ ਅਤੇ ਨਾ ਹੀ ਪੈਟਰੋਲੀਅਮ ਕੰਪਨੀਆਂ ਨੇ ਡੀਲਰਾਂ ਵੱਲ ਕਦੇ ਧਿਆਨ ਦਿੱਤਾ ਹੈ। ਅੱਜ ਵੀ ਉਨ੍ਹਾਂ ਦਾ ਕਮਿਸ਼ਨ ਪਹਿਲਾਂ ਵਾਂਗ ਹੀ ਚੱਲ ਰਿਹਾ ਹੈ। ਉਨ੍ਹਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਦਾ ਕਮਿਸ਼ਨ ਵਧਾਇਆ ਜਾਵੇ। 5 ਫੀਸਦੀ ਕਮਿਸ਼ਨ ਜਾਂ ਅਪੂਰਵ ਚੰਦਰ ਕਮੇਟੀ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ।

Scroll to Top