ਚੰਡੀਗੜ੍ਹ 29 ਸਤੰਬਰ 2022: ਭਾਰਤ ਸਰਕਾਰ ਨੇ ਇਸਲਾਮਿਕ ਸੰਗਠਨ ਪਾਪੂਲਰ ਫਰੰਟ ਆਫ ਇੰਡੀਆ (PFI) ਦੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਪਾਬੰਦੀ ਲਗਾ ਦਿੱਤੀ ਹੈ। ਟਵਿੱਟਰ ਨੇ ਇਹ ਕਾਰਵਾਈ ਭਾਰਤ ਸਰਕਾਰ (GOI) ਦੁਆਰਾ ਸੰਗਠਨ ‘ਤੇ ਪਾਬੰਦੀ ਲਗਾਏ ਜਾਣ ਤੋਂ ਬਾਅਦ ਕੀਤੀ ਹੈ। ਟਵਿੱਟਰ ਨੇ ਲਿਖਿਆ ਹੈ ਕਿ ਇੱਕ ਕਾਨੂੰਨੀ ਮੰਗ ਦੇ ਜਵਾਬ ਵਿੱਚ PFI ਆਫੀਸ਼ੀਅਲ (@PFIOofficial) ਖਾਤੇ ਨੂੰ ਭਾਰਤ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ।
ਭਾਰਤ ਸਰਕਾਰ ਨੇ ਮੰਗਲਵਾਰ ਨੂੰ ਦੇਰ ਰਾਤ ਪੀਐੱਫਆਈ (PFI) ‘ਤੇ ਪਾਬੰਦੀ ਲਗਾਉਣ ਦਾ ਆਦੇਸ਼ ਜਾਰੀ ਕੀਤਾ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਗੈਰਕਾਨੂੰਨੀ ਗਤੀਵਿਧੀਆਂ ਐਕਟ ਦੇ ਤਹਿਤ ਦੇਸ਼ ਵਿੱਚ ਪੀਐੱਫਆਈ (PFI) ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਦੇਸ਼ ਭਰ ਦੇ ਰਾਜਾਂ ਨੂੰ PFI ਖਿਲਾਫ ਕਦਮ ਚੁੱਕਣ ਲਈ ਕਿਹਾ ਸੀ। ਕੇਰਲ ਅਤੇ ਤਾਮਿਲਨਾਡੂ ਸਰਕਾਰ ਨੇ ਪੀਐਫਆਈ ਅਤੇ ਇਸ ਦੇ ਸਹਿਯੋਗੀ ਸੰਗਠਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ |
ਇਸਦੇ ਨਾਲ ਹੀ ਕੇਰਲ ਅਤੇ ਤਾਮਿਲਨਾਡੂ ਸਰਕਾਰ ਨੇ ਪੀਐਫਆਈ ਅਤੇ ਇਸ ਨਾਲ ਸਬੰਧਤ ਸੰਗਠਨਾਂ ਦੀ ਸੂਚੀ ਜਾਰੀ ਕੀਤੀ ਹੈ ਜਿਨ੍ਹਾਂ ਨੂੰ ਅੱਤਵਾਦ ਵਿਰੋਧੀ ਕਾਨੂੰਨ ‘ਯੂਏਪੀਏ‘ ਦੇ ਤਹਿਤ ਪਾਬੰਦੀਸ਼ੁਦਾ ਕੀਤਾ ਗਿਆ ਹੈ।