Bathinda

ਬਠਿੰਡਾ ’ਚ ਨਕਲੀ ਕੀਟਨਾਸ਼ਕਾਂ ਨਾਲ ਭਰਿਆ ਪਿਕਅੱਪ ਟਰੱਕ ਕਾਬੂ, 4.48 ਕੁਇੰਟਲ ਪਾਊਡਰ ਤੇ 34 ਲੀਟਰ ਤਰਲ ਕੀਟਨਾਸ਼ਕ ਜ਼ਬਤ

ਚੰਡੀਗੜ੍ਹ, 3 ਅਗਸਤ 2024: ਪੰਜਾਬ ‘ਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ | ਇਸੇ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਨੂੰ ਹਰਿਆਣਾ ਤੋਂ ਆ ਰਹੇ ਪਿਕ-ਅੱਪ ਟਰੱਕ ’ਚੋਂ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ ਹੈ । ਵਿਭਾਗ ਦੇ ਮੁਤਾਬਕ ਇਹ ਕੀਟਨਾਸ਼ਕ ਬਠਿੰਡਾ (Bathinda)  ਅਤੇ ਨੇੜਲੇ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਸਪਲਾਈ ਕੀਤੇ ਜਾਣੇ ਸੀ ।

ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਹਰਿਆਣਾ ਦੇ ਵਿਅਕਤੀਆਂ ਵੱਲੋਂ ਕਿਸਾਨਾਂ ਨੂੰ ਸਸਤੇ ਭਾਅ ’ਤੇ ਵੇਚਣ ਲਈ ਨਕਲੀ ਕੀਟਨਾਸ਼ਕਾਂ ਲਿਆਂਦਾ ਜਾ ਰਿਹਾ ਹੈ | ਖੇਤੀਬਾੜੀ ਵਿਭਾਗ ਬਠਿੰਡਾ ਦੀ ਟੀਮ ਨੇ ਬਲਾਕ ਫੂਲ ਵਿਖੇ ਨਾਕਾ ਲਗਾ ਕੇ ਚੈਕਿੰਗ ਦੌਰਾਨ ਪਿਕਅੱਪ ਟਰੱਕ ਨੂੰ ਫੜ ਲਿਆ, ਜਿਸ ‘ਚ ਅਣ-ਅਧਿਕਾਰਤ ਕੀਟਨਾਸ਼ਕ ਦਵਾਈਆਂ ਬਰਾਮਦ ਕੀਤੀਆ ਗਈਆਂ ਹਨ |

ਸਬੰਧੀ ਇੱਕ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਦੀ ਅਗਵਾਈ ਵਿੱਚ ਖੇਤੀਬਾੜੀ ਵਿਭਾਗ ਬਠਿੰਡਾ ਦੀ ਟੀਮ ਨੇ ਬਲਾਕ ਫੂਲ (ਬਠਿੰਡਾ) ਵਿਖੇ ਨਾਕਾ ਲਗਾਇਆ ਅਤੇ ਚੈਕਿੰਗ ਦੌਰਾਨ ਪਿਕਅੱਪ ਟਰੱਕ ਰੋਕਿਆ ਗਿਆ ਜਿਸ ਵਿੱਚੋਂ ਭਾਰੀ ਮਾਤਰਾ ਵਿੱਚ ਅਣ-ਅਧਿਕਾਰਤ ਕੀਟਨਾਸ਼ਕ ਦਵਾਈਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ 4.48 ਕੁਇੰਟਲ ਪਾਊਡਰ ਅਤੇ 34 ਲੀਟਰ ਤਰਲ ਕੀਟਨਾਸ਼ਕ ਦਵਾਈਆਂ ਜ਼ਬਤ ਕੀਤੀਆਂ ਹਨ |

ਇਸ ‘ਚ 20 ਕਿੱਲੋ ਰੂਟ ਟੈੱਕ, 400 ਕਿੱਲੋ ਕਾਰਟਾਪ ਹਾਈਡਰੋਕਲੋਰਾਈਡ, 12 ਲੀਟਰ ਪੈਰਾਕੁਆਟ ਡਾਈਕਲੋਰਾਈਡ, 20 ਕਿਲੋ ਐਸੀਫੇਟ, 4 ਲੀਟਰ ਅਜ਼ੋਕਸੀਸਟਰੋਬਿਨ + ਟੀਬਿਊਕੋਨਾਜੋਲ, 18 ਲੀਟਰ ਟਾਈਗਰ (ਬਾਇਓ ਪਲਾਂਟ ਪ੍ਰੋਟੈਕਸ਼ਨ) , 5 ਕਿਲੋ ਥਾਈਮੇਥੋਕਸਮ ਅਤੇ 3 ਕਿਲੋ ਐਮਾਮੇਕਟਿਨ ਬੈਂਜੋਏਟ ਬਰਾਮਦ ਹੋਇਆ ਹੈ | ਇਸ ਮਾਮਲੇ ‘ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਜਿਕਰਯੋਗ ਇਹ ਕਿ 18 ਜੁਲਾਈ, 2024 ਨੂੰ ਬਠਿੰਡਾ ਤੋਂ ਮੈਸਰਜ਼ ਵੁੱਡਲੈਂਡ ਐਗਰੀਟੇਕ ਇੰਡੀਆ (ਐਚ.ਆਰ.), ਕੈਥਲ ਦੀਆਂ 1200 ਲੀਟਰ ਕੀਟਨਾਸ਼ਕ ਦਵਾਈਆਂ ਜ਼ਬਤ ਕੀਤੀਆਂ ਸਨ |

 

Scroll to Top