Site icon TheUnmute.com

ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ‘ਚ 7 ਪ੍ਰਮੁੱਖ ਸਖ਼ਸ਼ੀਅਤਾਂ ਦੀਆਂ ਤਸਵੀਰਾਂ ਲੱਗੀਆਂ

Punjab Government

ਚੰਡੀਗੜ੍ਹ, 11 ਅਪ੍ਰੈਲ 2022 : ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬ ਘਰ ‘ਚ ਅੱਜ 7 ਪ੍ਰਮੁੱਖ ਸਿੱਖ ਸਖ਼ਸ਼ੀਅਤਾਂ ਦੀਆਂ ਤਸਵੀਰਾਂ ਲਾਈਆਂ ਗਈਆਂ। ਇਸ ਮੌਕੇ ਸਿੰਘ ਸਾਹਿਬਾਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਅਧਿਕਾਰੀ ਹਾਜ਼ਰ ਸਨ। ਸੁਸ਼ੋਭਿਤ ਕੀਤੀਆਂ ਗਈਆਂ ਤਸਵੀਰਾਂ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਗੁਰਦਾਸਪੁਰ ਖੇਤਰ ਦੇ ਦਰਵੇਸ਼ ਸਿਆਸਤਦਾਨ ਜਥੇ: ਹਰਬੰਸ ਸਿੰਘ ਘੁੰਮਣ, ਬਹਿਬਲ ਕਲਾਂ ਗੋਲੀ ਕਾਂਡ ਦੇ ਸ਼ਹੀਦ, ਚਿੱਤਰਕਾਰ ਜੀ.ਐੱਸ. ਸੋਹਨ ਸਿੰਘ, ਸੱਯਦ ਸੰਤ ਪ੍ਰਿਥੀਪਾਲ ਸਿੰਘ, ਬ੍ਰਿਗੇਡੀਅਰ ਪ੍ਰੀਤਮ ਸਿੰਘ ਆਦਿ ਸ਼ਖ਼ਸੀਅਤਾਂ ਸ਼ਾਮਲ ਹਨ |

Exit mobile version