July 7, 2024 5:52 am
PK Mishra

PK Mishra: ਪੀਕੇ ਮਿਸ਼ਰਾ ਬਣੇ ਰਹਿਣਗੇ ਪ੍ਰਧਾਨ ਮੰਤਰੀ ਮੋਦੀ ਦੇ ਪ੍ਰਮੁੱਖ ਸਕੱਤਰ

ਚੰਡੀਗੜ੍ਹ, 13 ਜੂਨ 2024: ਦੇਸ਼ ਵਿੱਚ ਤੀਜੀ ਵਾਰ ਮੋਦੀ ਸਰਕਾਰ ਬਣੀ ਹੈ ਅਤੇ ਇਸ ਦੇ ਨਾਲ ਹੀ ਮੰਤਰੀਆਂ ਨੂੰ ਉਨ੍ਹਾਂ ਦੇ ਮੰਤਰਾਲੇ ਵੀ ਅਲਾਟ ਕਰ ਦਿੱਤੇ ਗਏ ਹਨ। ਵੀਰਵਾਰ ਨੂੰ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪ੍ਰਮੋਦ ਕੁਮਾਰ ਮਿਸ਼ਰਾ (PK Mishra) ਇਸ ਜ਼ਿੰਮੇਵਾਰੀ ਨੂੰ ਸੰਭਾਲਦੇ ਰਹਿਣਗੇ।

ਕੇਂਦਰੀ ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਅਜੀਤ ਡੋਭਾਲ ਅਤੇ ਪੀਕੇ ਮਿਸ਼ਰਾ ਦੀ ਮੁੜ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਆਈਏਐਸ (ਸੇਵਾਮੁਕਤ) ਪੀਕੇ ਮਿਸ਼ਰਾ ਨੂੰ 10 ਜੂਨ, 2024 ਤੋਂ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਸੀ। ਪੀਕੇ ਮਿਸ਼ਰਾ 1972 ਬੈਚ ਦੇ ਆਈਪੀਐਸ ਅਧਿਕਾਰੀ ਹਨ। ਪ੍ਰਮੋਦ ਕੁਮਾਰ ਮਿਸ਼ਰਾ (PK Mishra) ਪਿਛਲੇ ਇੱਕ ਦਹਾਕੇ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਪ੍ਰਮੁੱਖ ਸਕੱਤਰ ਵਜੋਂ ਕੰਮ ਕਰ ਰਹੇ ਹਨ।