Site icon TheUnmute.com

ਅਮਰੀਕਾ ‘ਚ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਹਾਜ਼ ਨੂੰ ਲੱਗੀ ਅੱ.ਗ, ਯਾਤਰੀਆਂ ਨੂੰ ਕੱਢਿਆ ਸੁਰੱਖਿਅਤ

US international airport

ਚੰਡੀਗੜ੍ਹ, 14 ਮਾਰਚ 2025: ਅਮਰੀਕਾ ਦੇ ਡੇਨਵਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੀਰਵਾਰ ਨੂੰ ਇੱਕ ਅਮਰੀਕਨ ਏਅਰਲਾਈਨਜ਼ ਦੇ ਜਹਾਜ਼ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਯਾਤਰੀਆਂ ਨੂੰ ਸੁਰੱਖਿਅਤ ਕੱਢਣ ਲਈ ਤੁਰੰਤ ਕਾਰਵਾਈ ਸ਼ੁਰੂ ਕੀਤੀ ਗਈ।

ਹਵਾਈ ਅੱਡੇ ਦੇ ਬੁਲਾਰੇ ਨੇ ਮੀਡੀਆ ਨੂੰ ਦੱਸਿਆ ਕਿ ਜਹਾਜ਼ ਗੇਟ ‘C38’ ‘ਤੇ ਸੀ ਜਦੋਂ ਦੁਪਹਿਰ ਦੇ ਕਰੀਬ ਅੱਗ ਲੱਗ ਗਈ। ਜਹਾਜ਼ ਦੇ ਆਲੇ-ਦੁਆਲੇ ਤੋਂ ਧੂੰਆਂ ਨਿਕਲਦਾ ਦਿਖਾਈ ਦਿੱਤਾ |ਬੁਲਾਰੇ ਨੇ ਦੱਸਿਆ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਸ਼ਾਮ ਤੱਕ ਅੱਗ ‘ਤੇ ਕਾਬੂ ਪਾ ਲਿਆ।

ਇਸ ਦੌਰਾਨ ਡੇਨਵਰ ‘ਚ ਦਿਵਿਆਂਗ ਅਤੇ ਲੋੜਵੰਦਾਂ ਲਈ ਇੱਕ ਰਿਹਾਇਸ਼ੀ ਸਹੂਲਤ ‘ਚ ਇੱਕ ਧਮਾਕੇ ਅਤੇ ਟ੍ਰਾਂਸਫਾਰਮਰ ਨੂੰ ਅੱਗ ਲੱਗਣ ਕਾਰਨ 10 ਜਣੇ ਜ਼ਖਮੀ ਹੋ ਗਏ ਅਤੇ ਕਈ ਲੋਕਾਂ ਨੂੰ ਬਾਹਰ ਕੱਢਿਆ। ਡੇਨਵਰ ਫਾਇਰ ਡਿਪਾਰਟਮੈਂਟ ਦੇ ਇੱਕ ਬਿਆਨ ਦੇ ਅਨੁਸਾਰ, ਇਹ ਘਟਨਾ ਬੁੱਧਵਾਰ ਨੂੰ ਈਸਟਰਨ ਸਟਾਰ ਮੈਸੋਨਿਕ ਰਿਟਾਇਰਮੈਂਟ ਕੈਂਪਸ ‘ਚ ਵਾਪਰੀ ਅਤੇ ਫਾਇਰਫਾਈਟਰਾਂ ਨੇ ਅੱਗ ‘ਤੇ ਕਾਬੂ ਪਾ ਲਿਆ ਹੈ।

Read More: US-Ukraine Minerals Deal: ਅਮਰੀਕਾ ਦੌਰੇ ‘ਤੇ ਪਹੁੰਚੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ

Exit mobile version