ਚੰਡੀਗੜ੍ਹ, 18 ਫਰਵਰੀ 2025: ਕੈਨੇਡਾ ਦੇ ਟੋਰਾਂਟੋ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਵੱਡਾ ਹਾਦਸਾ (Plane Crash) ਵਾਪਰਿਆ ਹੈ। ਜਿੱਥੇ ਡੈਲਟਾ ਏਅਰਲਾਈਨਜ਼ (Delta Airlines Plane Crash) ਦਾ ਇੱਕ ਜਹਾਜ਼ ਰਨਵੇਅ ‘ਤੇ ਲੈਂਡਿੰਗ ਕਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ । ਇਸ ਹਾਦਸੇ ‘ਚ 15 ਯਾਤਰੀ ਜ਼ਖਮੀ ਹੋ ਗਏ। ਜਿਸ ‘ਚ 2 ਜਣੇ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ‘ਚ ਇੱਕ ਬੱਚਾ ਵੀ ਸ਼ਾਮਲ ਹੈ।
ਇਸ ਜਹਾਜ਼ ‘ਚ 4 ਚਾਲਕ ਦਲ ਦੇ ਮੈਂਬਰਾਂ ਸਮੇਤ 80 ਯਾਤਰੀ ਸਵਾਰ ਸਨ। ਜਿਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਮਿਨੀਆਪੋਲਿਸ ਤੋਂ ਟੋਰਾਂਟੋ ਆ ਰਿਹਾ ਸੀ ਅਤੇ ਲੈਂਡਿੰਗ ਕਰਦੇ ਸਮੇਂ ਰਨਵੇਅ ‘ਤੇ ਪਲਟ ਗਿਆ।
ਇਸ ਹਾਦਸੇ (Plane Crash) ਤੋਂ ਬਾਅਦ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ‘ਚ ਹਾਦਸਾਗ੍ਰਸਤ ਜਹਾਜ਼ ‘ਚੋਂ ਕਾਲਾ ਧੂੰਆਂ ਨਿਕਲਦਾ ਦਿਖਾਈ ਦੇ ਰਿਹਾ ਹੈ ਅਤੇ ਬਚਾਅ ਟੀਮ ਬਚਾਅ ਕਾਰਜਾਂ ‘ਚ ਲੱਗੀ ਹੋਈ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਜਹਾਜ਼ ਅਮਰੀਕਾ ਦੇ ਮਿਨੀਆਪੋਲਿਸ ਤੋਂ ਟੋਰਾਂਟੋ ਆ ਰਿਹਾ ਸੀ। ਫਲੈਪ ਐਕਚੁਏਟਰ ਫੇਲੀਅਰ (FAF) ਕਾਰਨ ਜਹਾਜ਼ ਅਚਾਨਕ ਪਲਟ ਗਿਆ।
ਇਸ ਦੇ ਨਾਲ ਹੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਹਾਦਸੇ ਸਮੇਂ ਟੋਰਾਂਟੋ ‘ਚ ਭਾਰੀ ਬਰਫ਼ਬਾਰੀ ਸੀ। ਮੌਸਮ ਵਿਗਿਆਨ ਕੈਨੇਡਾ ਦੇ ਅਨੁਸਾਰ, 65 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਸਨ। ਇਸ ਕਾਰਨ ਜਹਾਜ਼ ਪਲਟ ਗਿਆ। ਹਾਲਾਂਕਿ, ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।
ਟਰਾਂਸਪੋਰਟੇਸ਼ਨ ਸੇਫਟੀ ਬੋਰਡ ਆਫ਼ ਕੈਨੇਡਾ (TSB) ਹਾਦਸੇ ਦੀ ਜਾਂਚ ਕਰ ਰਿਹਾ ਹੈ। ਯੂਐਸ ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ (ਐਨਟੀਐਸਬੀ) ਵੀ ਇਸ ਵਿੱਚ ਮਦਦ ਕਰ ਰਿਹਾ ਹੈ।
Read More: Military plane crash: ਅਮਰੀਕੀ ਫੌਜੀ ਜਹਾਜ਼ ਹਾਦਸਾਗ੍ਰਸਤ, 3 ਜਣਿਆਂ ਦੀ ਮੌ.ਤ