TheUnmute.com

ਪ੍ਰਧਾਨ ਮੰਤਰੀ ਨੇ ਵੱਖ-ਵੱਖ ਸੂਬਿਆਂ ਦੇ ਲਈ ਲਗਭਗ ਇੱਕ ਲੱਖ ਕਰੋੜ ਰੁਪਏ ਦੇ 112 ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਿਆ

ਗੁਰੂਗ੍ਰਾਮ/ਚੰਡੀਗੜ੍ਹ 11 ਮਾਰਚ 2024: ਪ੍ਰਧਾਨ ਮੰਤਰੀ, ਨਰੇਂਦਰ ਮੋਦੀ ਨੇ ਅੱਜ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਦੇਸ਼ ਭਰ ਵਿੱਚ ਲਗਭਗ ਇੱਕ ਲੱਖ ਕਰੋੜ ਰੁਪਏ ਦੇ 112 ਰਾਸ਼ਟਰੀ ਰਾਜਮਾਰਗ (national highway projects) ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਟੈਕਨੋਲੋਜੀ ਦੇ ਮਾਧਿਅਮ ਨਾਲ ਦੇਸ਼ ਭਰ ਤੋਂ ਲੱਖਾਂ ਲੋਕ ਇਸ ਆਯੋਜਨ ਨਾਲ ਜੁੜੇ।

ਇਸ ਅਵਸਰ ‘ਤੇ ਬੋਲਦੇ ਹੋਏ, ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਪ੍ਰੋਗਰਾਮ ਕਰਨ ਦੇ ਸੱਭਿਆਚਾਰ ਤੋਂ ਲੈ ਕੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੱਡੇ ਪ੍ਰੋਗਰਾਮ ਕਰਨ ਦੇ ਸੱਭਿਆਚਾਰ ਵਿੱਚ ਬਦਲਾਅ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਦੇਸ਼ ਨੇ ਆਧੁਨਿਕ ਕਨੈਕਟੀਵਿਟੀ ਦੀ ਦਿਸ਼ਾ ਵਿੱਚ ਇੱਕ ਵੱਡਾ ਅਤੇ ਮਹੱਤਵਪੂਰਨ ਕਦਮ ਉਠਾਇਆ ਹੈ। ਇਤਿਹਾਸਿਕ ਦਵਾਰਕਾ ਐਕਸਪ੍ਰੈੱਸਵੇਅ ਦੇ ਹਰਿਆਣਾ ਸੈਕਸ਼ਨ ਨੂੰ ਸਮਰਪਿਤ ਕਰਨ ‘ਤੇ ਖੁਸ਼ੀ ਵਿਅਕਤ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਦਿੱਲੀ ਅਤੇ ਹਰਿਆਣਾ ਦਰਮਿਆਨ ਯਾਤਰਾ ਦੇ ਅਨੁਭਵ ਨੂੰ ਹਮੇਸ਼ਾ ਦੇ ਲਈ ਬਦਲ ਦੇਵੇਗਾ ਅਤੇ “ਨਾ ਸਿਰਫ਼ ਵਾਹਨ ਚਾਲਕਾਂ ਨੂੰ ਸੁਵਿਧਾ ਹੋਵੇਗੀ ਬਲਕਿ ਖੇਤਰ ਦੇ ਲੋਕਾਂ ਦੇ ਜੀਵਨ ਵਿੱਚ ਵੀ ਬਦਲਾਅ ਆਵੇਗਾ।”

ਪ੍ਰਧਾਨ ਮੰਤਰੀ ਨੇ ਪ੍ਰੋਜੈਕਟਾਂ (national highway projects) ਦੇ ਲਾਗੂਕਰਨ ਵਿੱਚ ਗਤੀ ਵਿੱਚ ਬਦਲਾਅ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ 2024 ਦੇ ਤਿੰਨ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ 10 ਲੱਖ ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟ ਜਾਂ ਤਾਂ ਰਾਸ਼ਟਰ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ ਜਾਂ ਉਨ੍ਹਾਂ ਦਾ ਨੀਂਹ ਪੱਥਰ ਰੱਖਿਆ ਜਾ ਚੁੱਕਿਆ ਹੈ। ਅੱਜ ਇੱਕ ਲੱਖ ਕਰੋੜ ਰੁਪਏ ਤੋਂ ਵੱਧ ਦੇ 100 ਤੋਂ ਵੱਧ ਪ੍ਰੋਜੈਕਟਾਂ ਵਿੱਚ ਦੱਖਣ ਵਿੱਚ ਕਰਨਾਟਕ, ਕੇਰਲ ਅਤੇ ਆਂਧਰ ਪ੍ਰਦੇਸ਼ ਦੇ ਵਿਕਾਸ ਪ੍ਰੋਜੈਕਟ ਸ਼ਾਮਲ ਹਨ, ਉੱਤਰ ਵਿੱਚ ਉੱਤਰ ਪ੍ਰਦੇਸ਼ ਅਤੇ ਹਰਿਆਣਾ ਨਾਲ ਸਬੰਧਿਤ ਵਿਕਾਸ ਕਾਰਜ ਹਨ, ਪੂਰਬ ਵਿੱਚ ਬੰਗਾਲ ਅਤੇ ਬਿਹਾਰ ਦੇ ਪ੍ਰੋਜੈਕਟ ਸ਼ਾਮਲ ਹਨ। ਪੱਛਮ ਵਿੱਚ ਮਹਾਰਾਸ਼ਟਰ, ਪੰਜਾਬ ਅਤੇ ਰਾਜਸਥਾਨ ਦੇ ਪ੍ਰਮੁੱਖ ਪ੍ਰੋਜੈਕਟ ਹਨ। ਪ੍ਰਧਾਨ ਮੰਤਰੀ ਨੇ ਕਿਹਾ, ਅੱਜ ਦੇ ਪ੍ਰੋਜੈਕਟਾਂ ਵਿੱਚ ਅੰਮ੍ਰਿਤਸਰ ਬਠਿੰਡਾ ਜਾਮਨਗਰ ਕੌਰੀਡੋਰ ਵਿੱਚ 540 ਕਿਲੋਮੀਟਰ ਦਾ ਵਾਧਾ ਅਤੇ ਬੰਗਲੁਰੂ ਰਿੰਗ ਰੋਡ ਦਾ ਵਿਕਾਸ ਸ਼ਾਮਲ ਹੈ।

National highway projects

ਇਸੇ ਲੜੀ ਵਿੱਚ ਕੇਂਦਰੀ ਵਣਜ ਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਚੰਡੀਗੜ੍ਹ ਵਿੱਚ ਐੱਨਐੱਚਏਆਈ ਦੁਆਰਾ ਆਯੋਜਿਤ ਲਾਈਵ ਪ੍ਰਸਾਰਣ ਪ੍ਰੋਗਰਾਮ ਵਿੱਚ ਹਿੱਸਾ ਲਿਆ। ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਸੋਮ ਪ੍ਰਕਾਸ਼ ਨੇ ਕਿਹਾ ਕਿ ਇਹ ਪ੍ਰੋਜੈਕਟ ਕਨੈਕਟੀਵਿਟੀ ਵਿੱਚ ਵਾਧਾ ਕਰਨਗੇ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਦੇ ਕਈ ਰੋਡ ਪ੍ਰੋਜੈਕਟਾਂ ਦਾ ਜ਼ਿਕਰ ਕੀਤਾ। ਕੇਂਦਰੀ ਮੰਤਰੀ ਨੇ ਦੱਸਿਆ ਕਿ ਇਸ ਨਾਲ ਯਾਤਰਾ ਦੇ ਅਨੁਭਵ ਵਿੱਚ ਵਾਧਾ ਹੋਵੇਗਾ ਅਤੇ ਆਵਾਜਾਈ ਸੁਗਮ ਹੋਵੇਗੀ। ਸੋਮ ਪ੍ਰਕਾਸ਼ ਨੇ ਕਿਹਾ ਕਿ ਇਹ ਪ੍ਰੋਜੈਕਟ ਵਿਕਸਿਤ ਭਾਰਤ ਦੇ ਲਈ ਲਾਭਦਾਇਕ ਸਾਬਤ ਹੋਣਗੇ। ਇਸ ਨਾਲ ਖੇਤਰ ਦੇ ਵਿਕਾਸ ਵਿੱਚ ਤੇਜ਼ੀ ਆਵੇਗੀ। ਕਨੈਕਟੀਵਿਟੀ ਨੂੰ ਪ੍ਰੋਤਸਾਹਿਤ ਕੀਤੇ ਜਾਣ ਦਾ ਜ਼ਿਕਰ ਕਰਦੇ ਹੋਏ ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਦੇ 30 ਰੇਲਵੇ ਸਟੇਸ਼ਨਾਂ ਨੂੰ ਵੀ ਅੱਪਗ੍ਰੇਡ ਕੀਤਾ ਜਾ ਰਿਹਾ ਹੈ।

ਸੋਮ ਪ੍ਰਕਾਸ਼ ਨੇ ਕਿਹਾ ਕਿ ਭਾਰਤ ਸਭ ਤੋਂ ਅਧਿਕ ਤੇਜ਼ੀ ਨਾਲ ਵਿਕਾਸ ਕਰਨ ਵਾਲਾ ਦੇਸ਼ ਬਣ ਰਿਹਾ ਹੈ ਅਤੇ 5ਵੀਂ ਵੱਡੀ ਅਰਥਵਿਵਸਥਾ ਬਣਿਆ ਹੈ। ਭਾਰਤ ਵਿਦੇਸ਼ੀ ਨਿਵੇਸ਼ ਦੇ ਲਈ ਪਹਿਲੀ ਪਸੰਦ ਬਣ ਰਿਹਾ ਹੈ, ਜਿਸ ਦੇ ਚਲਦੇ ਨਿਵੇਸ਼ ਵਿੱਚ ਭਾਰੀ ਵਾਧਾ ਹੋ ਰਿਹਾ ਹੈ। ਕੇਂਦਰੀ ਮੰਤਰੀ ਨੇ ਸਮ੍ਰਿੱਧ ਰਾਸ਼ਟਰ ਦੇ ਲਈ ਸਭ ਨੂੰ ਯੋਗਦਾਨ ਦੇਣ ਦਾ ਸੱਦਾ ਦਿੱਤਾ। ਸੰਬੋਧਨ ਦੇ ਅੰਤ ਵਿੱਚ ਉਨ੍ਹਾਂ ਨੇ ਪ੍ਰੋਜੈਕਟਸ ਦੀ ਸ਼ੁਰੂਆਤ ਦੇ ਲਈ ਸਭ ਨੂੰ ਵਧਾਈ ਦਿੱਤੀ।

Exit mobile version