ਚੰਡੀਗੜ੍ਹ 14 ਫਰਵਰੀ 2022: ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ 14 ਫਰਵਰੀ 2019 ਨੂੰ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਸੈਨਿਕਾਂ ਨੂੰ PM ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਰਧਾਂਜਲੀ ਦਿੱਤੀ। ਇਸ ਦੌਰਾਨ PM ਮੋਦੀ ਨੇ ਕਿਹਾ, “ਮੈਂ 2019 ਵਿੱਚ ਅੱਜ ਦੇ ਦਿਨ ਪੁਲਵਾਮਾ (Pulwama) ‘ਚ ਸ਼ਹੀਦ ਹੋਏ ਸਾਰੇ ਨੌਜਵਾਨਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਅਤੇ ਸਾਡੇ ਦੇਸ਼ ਲਈ ਉਨ੍ਹਾਂ ਦੀ ਸਰਵਉੱਚ ਸੇਵਾ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦੀ ਬਹਾਦਰੀ ਅਤੇ ਸਰਵਉੱਚ ਕੁਰਬਾਨੀ ਹਰ ਭਾਰਤੀ ਨੂੰ ਮਜ਼ਬੂਤ ਦੇਸ਼ ਬਣਾਉਣ ਲਈ ਕੰਮ ਕਰਨ ਲਈ ਪ੍ਰੇਰਿਤ ਕਰਦੀ ਹੈ।
ਇਸ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਅਮਿਤ ਸ਼ਾਹ ਨੇ ਕਿਹਾ, “ਮੈਂ ਕੇਂਦਰੀ ਰਿਜ਼ਰਵ ਪੁਲਸ ਬਲ ਦੇ ਬਹਾਦਰ ਜਵਾਨਾਂ ਨੂੰ ਦਿਲੋਂ ਸ਼ਰਧਾਂਜਲੀ ਦਿੰਦਾ ਹਾਂ ਜਿਨ੍ਹਾਂ ਨੇ ਪੁਲਵਾਮਾ (Pulwama) ਦੇ ਕਾਇਰਾਨਾ ਅੱਤਵਾਦੀ ਹਮਲੇ ‘ਚ ਆਪਣੀ ਸਰਵਉੱਚ ਕੁਰਬਾਨੀ ਦੇ ਕੇ ਦੇਸ਼ ਦੀ ਪ੍ਰਭੂਸੱਤਾ ਨੂੰ ਬਰਕਰਾਰ ਰੱਖਿਆ। ਰਾਸ਼ਟਰ ਤੁਹਾਡੀ ਕੁਰਬਾਨੀ ਦਾ ਹਮੇਸ਼ਾ ਰਿਣੀ ਰਹੇਗਾ।” ਰਾਜਨਾਥ ਸਿੰਘ ਨੇ ਕਿਹਾ, “ਤੁਹਾਡੀ ਬਹਾਦਰੀ ਸਾਨੂੰ ਅੱਤਵਾਦ ਨੂੰ ਜੜ੍ਹੋਂ ਪੁੱਟਣ ਲਈ ਪ੍ਰੇਰਿਤ ਕਰਦੀ ਰਹੇਗੀ। ਇਹ ਦੇਸ਼ 2019 ‘ਚ ਪੁਲਵਾਮਾ ‘ਚ ਸ਼ਹੀਦ ਹੋਏ ਕੇਂਦਰੀ ਰਿਜ਼ਰਵ ਪੁਲਸ ਬਲ ਦੇ ਬਹਾਦਰ ਜਵਾਨਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲੇਗਾ। ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ।”