Site icon TheUnmute.com

TMC ਸੰਸਦ ਮੈਂਬਰ ਵੱਲੋਂ ਰਾਜ ਸਭਾ ਚੇਅਰਮੈਨ ਦੀ ਨਕਲ ਕਰਨ ‘ਤੇ PM ਮੋਦੀ ਅਤੇ ਰਾਸ਼ਟਰਪਤੀ ਨੇ ਕੀਤੀ ਨਿੰਦਾ

PM Modi

ਚੰਡੀਗੜ੍ਹ, 20 ਦਸੰਬਰ 2023: ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਇੱਕ ਸੰਸਦ ਮੈਂਬਰ ਵੱਲੋਂ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਦੀ ਨਕਲ ਕਰਨ ਦੀ ਹਰ ਪਾਸੇ ਆਲੋਚਨਾ ਹੋ ਰਹੀ ਹੈ | ਜਗਦੀਪ ਧਨਖੜ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਬੁੱਧਵਾਰ ਨੂੰ ਐਕਸ ‘ਤੇ ਪੋਸਟ ਕੀਤਾ ਕਿ ਇਸ ਘਟਨਾ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਫੋਨ ਕੀਤਾ। ਉਪ ਰਾਸ਼ਟਰਪਤੀ ਨੇ ਕਿਹਾ ਕਿ ਪ੍ਰਧਾਨ ਮੰਤਰੀ (PM Modi) ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਉਹ 20 ਸਾਲਾਂ ਤੋਂ ਵੱਧ ਸਮੇਂ ਤੋਂ ਅਜਿਹੇ ਅਪਮਾਨ ਦਾ ਸਾਹਮਣਾ ਕਰ ਰਹੇ ਹਨ।

ਜਗਦੀਪ ਧਨਖੜ ਨੇ ਟਵੀਟ ‘ਚ ਕੀ ਲਿਖਿਆ?

ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਟਵੀਟ ਕੀਤਾ ਕਿ ”ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦਾ ਟੈਲੀਫੋਨ ਆਇਆ। ਉਨ੍ਹਾਂ ਕੱਲ੍ਹ ਸੰਸਦ ਕੰਪਲੈਕਸ ਵਿੱਚ ਕੁਝ ਸੰਸਦ ਮੈਂਬਰਾਂ ਦੀਆਂ ਇਤਰਾਜ਼ਯੋਗ ਹਰਕਤਾਂ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਮੈਨੂੰ ਦੱਸਿਆ ਕਿ ਉਹ ਪਿਛਲੇ ਵੀਹ ਸਾਲਾਂ ਤੋਂ ਅਜਿਹੇ ਅਪਮਾਨ ਸਹਿ ਰਹੇ ਹਨ, ਪਰ ਭਾਰਤ ਦੇ ਉਪ-ਰਾਸ਼ਟਰਪਤੀ ਵਰਗੇ ਸੰਵਿਧਾਨਕ ਅਹੁਦੇ ਨਾਲ ਅਤੇ ਉਹ ਵੀ ਸੰਸਦ ਵਿੱਚ, ਅਜਿਹਾ ਹੋਣਾ ਮੰਦਭਾਗਾ ਹੈ। ਮੈਂ ਉਨ੍ਹਾਂ ਨੂੰ ਕਿਹਾ ਕਿ ਕੁਝ ਲੋਕਾਂ ਦੀਆਂ ਹਰਕਤਾਂ ਮੈਨੂੰ ਨਹੀਂ ਰੋਕ ਸਕਣਗੀਆਂ। ਮੈਂ ਆਪਣਾ ਫਰਜ਼ ਨਿਭਾ ਰਿਹਾ ਹਾਂ ਅਤੇ ਸਾਡੇ ਸੰਵਿਧਾਨ ਵਿੱਚ ਦਰਜ ਸਿਧਾਂਤਾਂ ਨੂੰ ਕਾਇਮ ਰੱਖ ਰਿਹਾ ਹਾਂ। ਮੈਂ ਆਪਣੇ ਦਿਲ ਦੀ ਗਹਿਰਾਈਆਂ ਤੋਂ ਉਨ੍ਹਾਂ ਕਦਰਾਂ-ਕੀਮਤਾਂ ਲਈ ਵਚਨਬੱਧ ਹਾਂ। ਕੋਈ ਅਪਮਾਨ ਮੇਰਾ ਰਾਹ ਨਹੀਂ ਬਦਲ ਸਕਦਾ।”

ਰਾਸ਼ਟਰਪਤੀ ਵੱਲੋਂ ਘਟਨਾ ਦੀ ਨਿੰਦਾ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਟਵੀਟ ਕੀਤਾ, “ਮੈਂ ਇਹ ਦੇਖ ਕੇ ਨਿਰਾਸ਼ ਹਾਂ ਕਿ ਜਿਸ ਤਰ੍ਹਾਂ ਸਾਡੇ ਸਤਿਕਾਰਯੋਗ ਉਪ ਰਾਸ਼ਟਰਪਤੀ ਦਾ ਸੰਸਦ ਕੰਪਲੈਕਸ ਵਿੱਚ ਅਪਮਾਨ ਕੀਤਾ ਗਿਆ। ਚੁਣੇ ਹੋਏ ਨੁਮਾਇੰਦਿਆਂ ਨੂੰ ਉਨ੍ਹਾਂ ਦੇ ਪ੍ਰਗਟਾਵੇ ਦੀ ਮਰਿਆਦਾ ਦੇ ਮਾਪਦੰਡਾਂ ਦੇ ਅੰਦਰ ਹੋਣਾ ਚਾਹੀਦਾ ਹੈ।” ਇਹ ਇਕ ਸੰਸਦੀ ਪਰੰਪਰਾ ਰਹੀ ਹੈ ਜਿਸ ‘ਤੇ ਸਾਨੂੰ ਮਾਣ ਹੈ ਅਤੇ ਭਾਰਤ ਦੇ ਲੋਕ ਉਮੀਦ ਕਰਦੇ ਹਨ ਕਿ ਉਹ ਇਸ ਨੂੰ ਕਾਇਮ ਰੱਖਣਗੇ।”

ਲੋਕ ਸਭਾ ਸਪੀਕਰ ਓਮ ਬਿਰਲਾ ਦੀ ਧਨਖੜ ਨਾਲ ਮੁਲਾਕਾਤ

ਦੂਜੇ ਪਾਸੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ। ਬਿਰਲਾ ਨੇ ਸੰਸਦ ਕੰਪਲੈਕਸ ਵਿੱਚ ਸੰਸਦ ਮੈਂਬਰਾਂ ਦੁਆਰਾ ਉਪ ਰਾਸ਼ਟਰਪਤੀ ਦੇ ਸੰਵਿਧਾਨਕ ਦਫ਼ਤਰ ਦਾ ਅਪਮਾਨ ਅਤੇ ਇਤਰਾਜ਼ ਹਰਕਤ ਕਰਨ ‘ਤੇ ਆਪਣੀ ਡੂੰਘੀ ਚਿੰਤਾ ਅਤੇ ਗੁੱਸਾ ਜ਼ਾਹਰ ਕੀਤਾ ਹੈ । ਲੋਕ ਸਭਾ ਸਪੀਕਰ ਦੇ ਦਫ਼ਤਰ ਨੇ ਇਹ ਜਾਣਕਾਰੀ ਦਿੱਤੀ

 

Exit mobile version