Lal Krishna Advani

ਲਾਲ ਕ੍ਰਿਸ਼ਨ ਅਡਵਾਨੀ ਨੂੰ ਜਨਮਦਿਨ ਦੀ ਵਧਾਈ ਦੇਣ ਉਨ੍ਹਾਂ ਦੇ ਘਰ ਪਹੁੰਚੇ PM ਮੋਦੀ ਤੇ ਰਾਜਨਾਥ ਸਿੰਘ

ਚੰਡੀਗੜ੍ਹ 08 ਨਵੰਬਰ 2022: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ (Lal Krishna Advani) ਦੇ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਧਾਈ ਦੇਣ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪੁੱਜੇ ਹਨ। ਇਸ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਇਸ ਦੌਰਾਨ ਉਨ੍ਹਾਂ ਨੂੰ ਗੁਲਦਸਤਾ ਵੀ ਭੇਂਟ ਕੀਤਾ। ਇਸ ਤੋਂ ਬਾਅਦ ਦੋਵੇਂ ਆਗੂ ਆਪਸ ਵਿੱਚ ਬੈਠ ਕੇ ਗੱਲਬਾਤ ਕੀਤੀ |

ਤੁਹਾਨੂੰ ਦੱਸ ਦੇਈਏ ਕਿ ਲਾਲ ਕ੍ਰਿਸ਼ਨ ਅਡਵਾਨੀ (Lal Krishna Advani) ਦਾ ਜਨਮ 8 ਨਵੰਬਰ 1927 ਨੂੰ ਕਰਾਚੀ ਵਿੱਚ ਹੋਇਆ ਸੀ। ਉਹ ਭਾਜਪਾ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇੱਕ ਰਹੇ ਹਨ। ਅਡਵਾਨੀ ਦੇਸ਼ ਦੇ ਗ੍ਰਹਿ ਮੰਤਰੀ ਸਨ ਅਤੇ ਉਪ ਪ੍ਰਧਾਨ ਮੰਤਰੀ ਵੀ ਰਹਿ ਚੁੱਕੇ ਹਨ। ਉਹ ਕਈ ਵਾਰ ਭਾਜਪਾ ਦੇ ਕੌਮੀ ਪ੍ਰਧਾਨ ਰਹਿ ਚੁੱਕੇ ਹਨ। ਜਨਵਰੀ 2008 ਵਿੱਚ ਐਨਡੀਏ ਨੇ ਅਡਵਾਨੀ ਦੀ ਅਗਵਾਈ ਵਿੱਚ ਲੋਕ ਸਭਾ ਚੋਣਾਂ ਲੜਨ ਅਤੇ ਜਿੱਤਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਬਣਾਉਣ ਦਾ ਐਲਾਨ ਕੀਤਾ ਸੀ। ਲਾਲ ਕ੍ਰਿਸ਼ਨ ਅਡਵਾਨੀ ਨੂੰ ਕਦੇ ਪਾਰਟੀ ਦਾ ਨੇਤਾ, ਕਦੇ ਲੋਹ ਪੁਰਸ਼ ਅਤੇ ਕਦੇ ਪਾਰਟੀ ਦਾ ਅਸਲੀ ਚਿਹਰਾ ਕਿਹਾ ਜਾਂਦਾ ਹੈ |

Scroll to Top