Prime Minister Narendra Modi

PM ਮੋਦੀ ਨੇ ਤਾਰਦੇਓ ਅੱਗ ਹਾਦਸੇ ਮਾਰੇ ਗਏ ਲੋਕਾਂ ਲਈ ਮੁਆਵਜੇ ਕੀਤਾ ਐਲਾਨ

ਚੰਡੀਗੜ੍ਹ 22 ਜਨਵਰੀ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਤਾਰਦੇਓ ਅੱਗ ਹਾਦਸੇ (Tardeo fire accident) ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਇਸ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਵਾਰਸਾਂ ਲਈ ਪੀਐਮਐਨਆਰਐਫ ਵੱਲੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਲਈ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਮੁੰਬਈ (Mumbai) ‘ਚ ਅੱਜ 20 ਮੰਜ਼ਿਲਾ ਰਿਹਾਇਸ਼ੀ ਇਮਾਰਤ ਦੀ 18ਵੀਂ ਮੰਜ਼ਿਲ ‘ਤੇ ਅੱਗ ਲੱਗ ਗਈ, ਜਿਸ ਘਟਨਾ ‘ਚ 7 ਲੋਕਾਂ ਦੀ ਮੌਤ ਹੋ ਗਈ ਅਤੇ 17 ਹੋਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਇਹ ਘਟਨਾ ਮੱਧ ਮੁੰਬਈ ਦੇ ਟਰਡੀਓ ‘ਚ ਨਾਨਾ ਚੌਕ ਨੇੜੇ ਕਮਲਾ ਰਿਹਾਇਸ਼ੀ ਇਮਾਰਤ ‘ਚ ਵਾਪਰੀ। ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।

 

Scroll to Top