ਪੰਜਾਬ, 09 ਸਤੰਬਰ 2025: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਿਮਾਚਲ ਤੋਂ ਬਾਅਦ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਗੁਰਦਾਸਪੁਰ ‘ਚ 19 ਕਿਸਾਨਾਂ, ਐਨਡੀਆਰਐਫ ਅਤੇ ਐਸਡੀਆਰਐਫ ਟੀਮਾਂ ਨਾਲ ਗੱਲਬਾਤ ਕੀਤੀ।
ਇਸ ਮੌਕੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ, ਉਨ੍ਹਾਂ ਨੇ ਪੰਜਾਬ ਨੂੰ 1600 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਇਸ ‘ਤੇ ਪੰਜਾਬ ਦੇ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਇਹ ਇੱਕ ਵੱਡਾ ਮਜ਼ਾਕ ਹੈ। ਇਸ ਦੇ ਨਾਲ ਹੀ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬੀਆਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ ਹੈ।
ਪ੍ਰਧਾਨ ਮੰਤਰੀ ਨੇ ਦੋਵਾਂ ਸੂਬਿਆਂ ਲਈ ਕੁੱਲ 3100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ |
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਕੁੱਲੂ, ਮੰਡੀ ਅਤੇ ਚੰਬਾ ‘ਚ ਹੋਏ ਨੁਕਸਾਨ ਦਾ ਸਰਵੇਖਣ ਕੀਤਾ। ਕਾਂਗੜਾ ‘ਚ ਇੱਕ ਬੈਠਕ ‘ਚ ਉਨ੍ਹਾਂ ਨੇ ਅਧਿਕਾਰੀਆਂ ਤੋਂ ਇੱਕ ਪੇਸ਼ਕਾਰੀ ਲਈ ਅਤੇ 1500 ਕਰੋੜ ਰੁਪਏ ਦੀ ਮੱਦਦ ਦਾ ਐਲਾਨ ਕੀਤਾ। ਇਸ ਬੈਠਕ ‘ਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨੇ 18 ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ।
Read More: PM ਮੋਦੀ ਵੱਲੋਂ ਹੜ੍ਹ ਪ੍ਰਭਾਵਿਤ ਹਿਮਾਚਲ ਲਈ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ




