Shivaji Maharaj

ਸ਼ਿਵਾਜੀ ਮਹਾਰਾਜ ਦੀ ਮੂਰਤੀ ਡਿੱਗਣ ਨੂੰ ਲੈ ਕੇ ​​PM ਮੋਦੀ ਨੇ ਜਨਸਭਾ ਦੌਰਾਨ ਮੰਗੀ ਮੁਆਫ਼ੀ

ਚੰਡੀਗੜ੍ਹ, 30 ਅਗਸਤ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲ੍ਹੇ ‘ਚ ਛਤਰਪਤੀ ਸ਼ਿਵਾਜੀ ਮਹਾਰਾਜ (Shivaji Maharaj) ਦੀ ਮੂਰਤੀ ਡਿੱਗਣ ‘ਤੇ ਮੁਆਫ਼ੀ ਮੰਗੀ ਹੈ। ਇਸ ਤੋਂ ਪਹਿਲਾਂ ਕਾਂਗਰਸ ਅਤੇ ਸ਼ਿਵ ਸੈਨਾ (ਯੂਬੀਟੀ) ਨੇ ਇਸ ਮਾਮਲੇ ਨੂੰ ਲੈ ਕੇ ਕੇਂਦਰ ਅਤੇ ਰਾਜ ਸਰਕਾਰਾਂ ‘ਤੇ ਨਿਸ਼ਾਨਾ ਸਾਧਿਆ ਸੀ। ਕਾਂਗਰਸ ਨੇ ਪੁੱਛਿਆ ਸੀ ਕਿ ਕੀ ਪ੍ਰਧਾਨ ਮੰਤਰੀ ਇਸ ਲਈ ਮੁਆਫ਼ੀ ਮੰਗਣਗੇ?

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਦੇ ਦੌਰੇ ‘ਤੇ ਹਨ। ਪਾਲਘਰ ਦੇ ਸਿਡਕੋ ਗਰਾਊਂਡ ‘ਚ 76 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਤੋਂ ਬਾਅਦ ਉਨ੍ਹਾਂ ਨੇ ਸਿੰਧੂਦੁਰਗ ‘ਚ 26 ਅਗਸਤ ਨੂੰ ਸ਼ਿਵਾਜੀ ਦੀ ਮੂਰਤੀ ਡਿੱਗਣ ‘ਤੇ ਮੁਆਫ਼ੀ ਮੰਗੀ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਛਤਰਪਤੀ ਸ਼ਿਵਾਜੀ ਮਹਾਰਾਜ (Shivaji Maharaj) ਮੇਰੇ ਅਤੇ ਮੇਰੇ ਦੋਸਤਾਂ ਲਈ ਸਿਰਫ਼ ਇੱਕ ਨਾਂ ਨਹੀਂ ਹੈ। ਸਾਡੇ ਲਈ, ਛਤਰਪਤੀ ਸ਼ਿਵਾਜੀ ਮਹਾਰਾਜ ਕੇਵਲ ਇੱਕ ਮਹਾਰਾਜਾ ਨਹੀਂ ਹਨ, ਉਹ ਸਾਡੇ ਲਈ ਪੂਜਣਯੋਗ ਹਨ। ਅੱਜ ਮੈਂ ਛਤਰਪਤੀ ਸ਼ਿਵਾਜੀ ਮਹਾਰਾਜ ਅੱਗੇ ਪ੍ਰਣਾਮ ਕਰਦਾ ਹਾਂ ਅਤੇ ਉਨ੍ਹਾਂ ਤੋਂ ਮੁਆਫ਼ੀ ਮੰਗਦਾ ਹਾਂ।

ਪ੍ਰਧਾਨ ਮੰਤਰੀ ਮੋਦੀ ਤੋਂ ਪਹਿਲਾਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ, ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਅਜੀਤ ਪਵਾਰ ਵੀ ਮੁਆਫ਼ੀ ਮੰਗ ਚੁੱਕੇ ਹਨ। ਮੋਦੀ ਦੇ ਇਸ ਪ੍ਰੋਗਰਾਮ ਦੌਰਾਨ ਮੁੰਬਈ ‘ਚ ਮੂਰਤੀ ਡਿੱਗਣ ਦਾ ਵਿਰੋਧ ਵੀ ਹੋ ਰਿਹਾ ਹੈ।

Scroll to Top