June 30, 2024 5:22 am
PM Narendra Modi

PM ਮੋਦੀ ਵੱਲੋਂ ਸਮਰਥਕਾਂ ਨੂੰ ਸੋਸ਼ਲ ਮੀਡੀਆ ‘ਤੇ ‘ਮੋਦੀ ਕਾ ਪਰਿਵਾਰ’ ਹਟਾਉਣ ਦੀ ਅਪੀਲ

ਚੰਡੀਗੜ੍ਹ, 11 ਜੂਨ, 2024: ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਤੋਂ ਬਾਅਦ ਹੁਣ ਐਨਡੀਏ ਲਗਾਤਾਰ ਤੀਜੀ ਵਾਰ ਕੇਂਦਰ ਵਿੱਚ ਸੱਤਾ ਵਿੱਚ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਸੋਸ਼ਲ ਮੀਡੀਆ ‘ਤੇ ਆਪਣੇ ਨਾਂ ਦੇ ਅੱਗੇ ‘ਮੋਦੀ ਕਾ ਪਰਿਵਾਰ’ ਲਿਖਣ ਵਾਲੇ ਸਮਰਥਕਾਂ ਦਾ ਧੰਨਵਾਦ ਕੀਤਾ ਹੈ ਅਤੇ ਇਸ ਨੂੰ ਹੁਣੇ ਹਟਾਉਣ ਦੀ ਵੀ ਅਪੀਲ ਕੀਤੀ ਹੈ।

ਉਨ੍ਹਾਂ (PM Narendra Modi) ਕਿਹਾ ਨੇ ਚੋਣ ਪ੍ਰਚਾਰ ਦੌਰਾਨ ਦੇਸ਼ ਭਰ ਦੇ ਲੋਕਾਂ ਨੇ ਮੇਰੇ ਪ੍ਰਤੀ ਆਪਣਾ ਪਿਆਰ ਜ਼ਾਹਰ ਕੀਤਾ ਅਤੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ‘ਮੋਦੀ ਕਾ ਪਰਿਵਾਰ’ ਜੋੜਿਆ। ਇਸ ਨਾਲ ਮੈਨੂੰ ਬਹੁਤ ਤਾਕਤ ਮਿਲੀ। ਭਾਰਤ ਦੇ ਲੋਕਾਂ ਨੇ ਲਗਾਤਾਰ ਤੀਜੀ ਵਾਰ ਐਨਡੀਏ ਨੂੰ ਬਹੁਮਤ ਦਿੱਤਾ ਹੈ, ਜੋ ਕਿ ਇੱਕ ਤਰ੍ਹਾਂ ਦਾ ਰਿਕਾਰਡ ਹੈ ਅਤੇ ਸਾਨੂੰ ਆਪਣੇ ਦੇਸ਼ ਦੀ ਬਿਹਤਰੀ ਲਈ ਕੰਮ ਕਰਦੇ ਰਹਿਣ ਦਾ ਫਤਵਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਬੇਨਤੀ ਕਰਦਾ ਹਾਂ ਕਿ ਤੁਸੀਂ ਹੁਣ ਆਪਣੇ ਸੋਸ਼ਲ ਮੀਡੀਆ ਖਾਤਿਆਂ ਤੋਂ ‘ਮੋਦੀ ਦਾ ਪਰਿਵਾਰ’ ਨੂੰ ਹਟਾ ਦਿਓ। ਡਿਸਪਲੇ ਨਾਮ ਬਦਲਿਆ ਜਾ ਸਕਦਾ ਹੈ। ਪਰ ਭਾਰਤ ਦੀ ਤਰੱਕੀ ਲਈ ਯਤਨਸ਼ੀਲ ਪਰਿਵਾਰ ਵਜੋਂ ਸਾਡਾ ਰਿਸ਼ਤਾ ਮਜ਼ਬੂਤ ​​ਅਤੇ ਅਟੁੱਟ ਰਹਿੰਦਾ ਹੈ।