Site icon TheUnmute.com

PM ਮੋਦੀ ਵੱਲੋਂ ਬੀਬੀਆਂ ਅਤੇ ਨੌਜਵਾਨ ਵੋਟਰਾਂ ਨੂੰ ਮਤਦਾਨ ਕਰਕੇ ਨਵਾਂ ਰਿਕਾਰਡ ਬਣਾਉਣ ਦੀ ਅਪੀਲ

Voting

ਚੰਡੀਗੜ੍ਹ, 20 ਮਈ, 2024: ਲੋਕ ਸਭਾ ਚੋਣਾਂ 2024 ਦੇ 5ਵੇਂ ਪੜਾਅ ‘ਚ 20 ਮਈ ਨੂੰ 8 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਲੋਕ ਸਭਾ ਸੀਟਾਂ ‘ਤੇ ਵੋਟਿੰਗ (Voting) ਹੋ ਰਹੀ ਹੈ। ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ | ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨਤਾ ਨੂੰ ਵੋਟ ਪਾਉਣ ਦੀ ਕੀਤੀ ਹੈ |

ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ, ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਵਿੱਚ ਅੱਜ 8 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 49 ਸੀਟਾਂ ਲਈ ਵੋਟਿੰਗ ਹੋਵੇਗੀ। ਮੈਂ ਇਸ ਪੜਾਅ ਦੇ ਸਾਰੇ ਵੋਟਰਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਆਪਣੀ ਵੋਟ ਪਾਉਣ ਅਤੇ ਵੋਟਿੰਗ (Voting) ਦਾ ਨਵਾਂ ਰਿਕਾਰਡ ਬਣਾਉਣ। ਮੈਂ ਬੀਬੀਆਂ ਅਤੇ ਨੌਜਵਾਨ ਵੋਟਰਾਂ ਨੂੰ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਵਿਸ਼ੇਸ਼ ਅਪੀਲ ਕਰਦਾ ਹਾਂ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ਅੱਜ ਉੱਤਰ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਵਿੱਚ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਲਈ ਵੋਟਾਂ ਪੈਣ ਜਾ ਰਹੀਆਂ ਹਨ। ਮੈਂ ਇਨ੍ਹਾਂ ਸੂਬਿਆਂ ਦੇ ਸਾਰੇ ਵੋਟਰਾਂ ਨੂੰ ਲੋਕਤੰਤਰ ਦੇ ਇਸ ਮਹਾਨ ਤਿਉਹਾਰ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਕਰਦਾ ਹਾਂ।

Exit mobile version